- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਮੋਗਾ ਵਿਧਾਨ ਸਭਾ ਹਲਕੇ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ: ਅੱਜ ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਨੇ ਪਿੰਡ ਕਾਹਨ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਤਰਨਦੀਪ ਸਿੰਘ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀ ਸਰਕਾਰ 2027 ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸਰਕਾਰ ਬਣਾਵੇਗੀ, ਕਿਉਂਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਨਸ਼ਿਆਂ ਵਿਰੁੱਧ ਚਲਾਈ ਖ਼ਾਲਸਾ ਵਹੀਰ ਵਲੋਂ ਕੀਤੇ ਕੰਮਾਂ ਨੂੰ ਅੱਜ ਵੀ ਯਾਦ ਕਰਦੇ ਹਨ ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਯੁੱਧ ਪੂਰੀ ਤਰ੍ਹਾਂ ਫਲਾਪ ਹੋ ਗਿਆ, ਨਸ਼ਾ ਵਿਕ ਰਿਹਾ ਹੈ। ਲੋਕਾਂ ਦੇ ਜਵਾਨ ਧੀ-ਪੁੱਤ ਨਸਿਆਂ ਕਾਰਨ ਮਰ ਰਹੇ ਹਨ ਪਰ ਅਫਸੋਸ ਸਰਕਾਰ ਝੂਠ ਬੋਲਣ ਤੋਂ ਅਲਾਵਾ ਕੁਝ ਨਹੀਂ ਕਰ ਰਹੀ। ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਰੀਆਂ ਪਾਰਟੀਆਂ ਦਾ ਨਿਸ਼ਾਨਾ ਕੇਵਲ ਭਾਈ ਅੰਮ੍ਰਿਤਪਾਲ ਸਿੰਘ ਹੈ ਤੇ ਉਹ ਲੋਕ ਵੀ ਭਾਈ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਬੋਲਦੇ ਹਨ, ਜਿੰਨ੍ਹਾਂ ਨੇ ਆਪਣੀਆਂ ਸਰਕਾਰਾਂ ਵੇਲੇ ਵੱਡੇ-ਵੱਡੇ ਘਪਲੇ ਕੀਤੇ ਹਨ ਅਤੇ ਲੋਕਾਂ ’ਤੇ ਜ਼ੁਲਮ ਕੀਤੇ। ਜਿੰਨ੍ਹਾਂ ਨੇ ਬਰਗਾੜੀ ਤੇ ਬਹਿਬਲ ਕਲਾਂ ਵਿਚ ਬੇਕਸੂਰ ਨੌਜਵਾਨਾਂ ਦਾ ਕਤਲ ਕੀਤਾ ਅਤੇ ਦੋਸ਼ੀਆਂ ਨੂੰ ਪਨਾਹ ਦਿੱਤੀ, ਅੱਜ ਉਹ ਸਾਨੂੰ ਪੰਥਕ ਏਜੰਡਾ ਸਮਝਾ ਰਹੇ ਹਨ। ਇਸ ਮੌਕੇ ਮੀਤ ਪ੍ਰਧਾਨ ਬਚਿੱਤਰ ਸਿੰਘ, ਦਵਿੰਦਰ ਰਣੀਆ ਸੀਨੀਅਰ ਆਗੂ,ਸਕੱਤਰ ਜਨਰਲ ਨਿਰਮਲ ਸਿੰਘ, ਅਰਸ਼ਦੀਪ ਸਿੰਘ ਤੇ ਹਰਪ੍ਰੀਤ ਸਿੰਘ ਸਮਰਾ ਦੋਨੋਂ ਕਾਰਜਕਾਰੀ ਕਮੇਟੀ,ਸੁਖਮੰਦਰ ਸਿੰਘ ਸਕੱਤਰ , ਏਕਮ ਚੁੱਪਕੀਤੀ, ਸੰਦੀਪ ਸਿੰਘ ਯੂਥ ਆਗੂ, ਸੁਖਮੰਦਰ ਸਿੰਘ ਕਾਹਨ ਸਿੰਘ ਵਾਲਾ, ਸ਼ੇਰ ਸਿੰਘ, ਜਗਦੇਵ ਸਿੰਘ, ਸੁਖਜਿੰਦਰ ਸਿੰਘ, ਬਲਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਲ ਸਨ।