- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਮੋਗਾ ਦੇ ਸਹਿਯੋਗ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ : ਨਗਰ ਨਿਗਮ ਮੋਗਾ ਦੇ ਸਹਿਯੋਗ ਨਾਲ ਚਲਾਏ ਜਾ ਰਹੇ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੀਮ ਨਗਰ (ਮੋਗਾ) ਵਿਖੇ ਇੱਕ ਵਿਸ਼ੇਸ਼ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸਭ ਤੋਂ ਵੱਡੀ ਖਾਸੀਅਤ ਇਹ ਰਹੀ ਕਿ ਸਕੂਲ ਦੇ ਪ੍ਰਿੰਸੀਪਲ ਡਾ. ਮਨਜੀਤ ਕੌਰ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਸਵੱਛਤਾ ਪ੍ਰਤੀ ਸਮਰਪਣ ਨੂੰ ਦੇਖਦਿਆਂ ਮੁੜ ਤੋਂ ਸਵੱਛਤਾ ਅਭਿਆਨ ਦਾ ਬ੍ਰਾਂਡ ਅੰਬੈਸਡਰ ਚੁਣਿਆ ਗਿਆ ਹੈ। ਇਸ ਮੌਕੇ ਨਗਰ ਨਿਗਮ ਮੋਗਾ ਦੀ ਟੀਮ ਵੱਲੋਂ ਸ਼੍ਰੀ ਸੁਮਨ ਜੀ ਅਤੇ ਸ਼੍ਰੀਮਤੀ ਰੇਖਾ ਜੀ ਨੇ ਪ੍ਰਿੰਸੀਪਲ ਡਾ. ਮਨਜੀਤ ਕੌਰ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ (ਸਰਟੀਫਿਕੇਟ) ਭੇਂਟ ਕਰਕੇ ਸਨਮਾਨਿਤ ਕੀਤਾ। ਕਰਵਾਏ ਗਏ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੇ ਪੋਸਟਰਾਂ ਰਾਹੀਂ ਸਾਫ਼-ਸਫ਼ਾਈ ਰੱਖਣ ਅਤੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਵੇਰਵਾ ‘ਚ ਪਹਿਲਾ ਸਥਾਨ ਲਵਲੀ (10ਵੀਂ ਜਮਾਤ) ਦੂਜਾ ਸਥਾਨ ਨੈਨਸੀ (11ਵੀਂ ਜਮਾਤ) ਤੀਜਾ ਸਥਾਨ ਗੁਰਲੀਨ ਕੌਰ (11ਵੀਂ ਜਮਾਤ) ਅਤੇ ਜਸ਼ਨਪ੍ਰੀਤ ਕੌਰ (11ਵੀਂ ਜਮਾਤ) ਇਸ ਮੌਕੇ ਸਕੂਲ ਸਟਾਫ਼ ਵਿੱਚੋਂ ਪ੍ਰਿੰਸੀਪਲ ਡਾ. ਮਨਜੀਤ ਕੌਰ, ਮੈਡਮ ਰੀਤੀਕਾ ਅਤੇ ਕੈਂਪਸ ਮੈਨੇਜਰ ਲਖਵੀਰ ਸਿੰਘ ਮੌਜੂਦ ਰਹੇ, ਜਦਕਿ ਨਗਰ ਨਿਗਮ ਮੋਗਾ ਦੀ ਟੀਮ ਵੱਲੋਂ ਸ਼੍ਰੀ ਸੁਮਨ ਜੀ, ਸ਼੍ਰੀਮਤੀ ਰੇਖਾ ਜੀ ਅਤੇ ਬਾਕੀ ਮੈਂਬਰਾਂ ਨੇ ਵਿਸ਼ੇਸ਼ ਤੌਰ