- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜੋਕੇ ਮੁਕਾਬਲੇਬਾਜ਼ੀ ਦੇ ਦੌਰ ’ਚ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਅਜੋਕੇ ਮੁਕਾਬਲੇਬਾਜ਼ੀ ਦੇ ਦੌਰ ’ਚ ਸਿੱਖਿਆ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ’ਚ ਨੈਤਿਕਤਾ, ਸੱਚਾਈ, ਇਮਾਨਦਾਰੀ, ਫ਼ਰਜ਼ਨਿਸ਼ਠਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਇਸੇ ਦੂਰਅੰਦੇਸ਼ੀ ਸੋਚ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਮੋਗਾ ਦੇ ਪ੍ਰਸਿੱਧ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਨੈਤਿਕ ਸਸ਼ਕਤੀਕਰਨ ਲਈ ਐਥਿਕਸ ਐਂਡ ਇੰਟੀਗ੍ਰਿਟੀ ਨੈਤਿਕਤਾ ਤੇ ਸੱਚਾਈ ਵਿਸ਼ੇ ’ਤੇ ਛੇ ਘੰਟੇ ਦੀ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਜਿਨੀਅਸ ਗਰੁੱਪ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ਵਿਚ ਸਕੂਲ ਦੇ ਲਗਭਗ 100 ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਵਿਚ ਨੈਤਿਕ ਕਦਰਾਂ-ਕੀਮਤਾਂ ਦੀ ਵਧਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਤੇ ਅਜਿਹੇ ਪ੍ਰਭਾਵਸ਼ਾਲੀ ਅਧਿਆਪਨ ਤਰੀਕਿਆਂ ਨੂੰ ਵਿਕਸਿਤ ਕਰਨਾ ਸੀ, ਜਿਨ੍ਹਾਂ ਰਾਹੀਂ ਵਿਦਿਆਰਥੀ ਕਿਤਾਬੀ ਗਿਆਨ ਦੇ ਨਾਲ-ਨਾਲ ਇਮਾਨਦਾਰੀ, ਅਨੁਸ਼ਾਸਨ, ਮਾਨਵੀ ਸੰਵੇਦਨਾਵਾਂ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾ ਸਕਣ।