ਰਾਜਿੰਦਰਾ ਪਬਲਿਕ ਸਕੂਲ ’ਚ ਦੁਸਹਿਰੇ ਮੌਕੇ ਵਿਸ਼ੇਸ਼ ਗਤੀਵਿਧੀ
ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ
Publish Date: Tue, 20 Oct 2026 04:01 PM (IST)
Updated Date: Wed, 21 Oct 2026 04:00 AM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੁਸਹਿਰੇ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਦੁਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਤਿਉਹਾਰ ਤੋਂ ਸਾਨੂੰ ਸੱਚਾਈ ਦੇ ਰਾਹ ’ਤੇ ਚੱਲਣ ਤੇ ਬੁਰਾਈ ਤੋਂ ਦੂਰ ਰਹਿਣ ਦੀ ਪ੍ਰੇਰਨਾ ਮਿਲਦੀ ਹੈ। ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਤੇ ਹਮੇਸ਼ਾ ਸੱਚਾਈ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੱਚਿਆਂ ਵੱਲੋਂ ਦੁਸਹਿਰੇ ਨਾਲ ਸਬੰਧਤ ਪੁਤਲਾ ਵੀ ਤਿਆਰ ਕੀਤਾ ਗਿਆ। ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਤਿਉਹਾਰਾਂ ਦੀ ਮਹੱਤਤਾ ਅਤੇ ਚੰਗੇ ਸੰਸਕਾਰਾਂ ਨਾਲ ਜਾਣੂ ਕਰਵਾਉਣਾ ਸੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।