- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਮਹਾਨ ਸਿੱਖ ਯੋਧੇ ਅਤੇ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਹਾਨ ਜੀਵਨ, ਬਹਾਦਰੀ, ਕੁਰਬਾਨੀ ਅਤੇ ਸਮਾਜਿਕ ਬਰਾਬਰੀ ਲਈ ਕੀਤੇ ਇਤਿਹਾਸਕ ਕਾਰਜਾਂ ਤੋਂ ਜਾਣੂੰ ਕਰਵਾਇਆ ਗਿਆ। ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਭਾਸ਼ਣਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਜ਼ੁਲਮ ਤੇ ਅਨਿਆਂ ਵਿਰੁੱਧ ਕੀਤੇ ਸੰਘਰਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਸਾਨੂੰ ਨਿਡਰਤਾ, ਇਨਸਾਫ਼, ਮਨੁੱਖਤਾ ਅਤੇ ਸੱਚਾਈ ਦੇ ਮਾਰਗ