ਪੀਐੱਮ ਸ਼੍ਰੀ ਸਕੂਲ ਭੀਮ ਨਗਰ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਪ੍ਰਿੰਸੀਪਲ ਡਾ. ਮਨਜੀਤ ਕੌਰ
Publish Date: Sat, 14 Nov 2026 03:13 PM (IST)
Updated Date: Sat, 14 Nov 2026 03:15 PM (IST)
ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਹੇਠ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੀਮ ਨਗਰ, ਮੋਗਾ ਦਾ ਨਾਂ ਇਕ ਵਾਰ ਫਿਰ ਰੌਸ਼ਨ ਹੋਇਆ ਹੈ। ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਖਾਣਵੱਧ ਵਿਖੇ ਕਰਵਾਈ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀ ਵੱਲੋਂ ਇਸ ਪ੍ਰਦਰਸ਼ਨੀ ਵਿਚ ਏਆਈ ਆਕਸੀਮੇਸ਼ ਏਅਰ ਪਿਊਰੀਫਾਇਰ ਦਾ ਆਧੁਨਿਕ ਮਾਡਲ ਪੇਸ਼ ਕੀਤਾ ਗਿਆ, ਜਿਸ ਨੂੰ ਮਾਹਰ ਜੱਜਾਂ ਅਤੇ ਦਰਸ਼ਕਾਂ ਵੱਲੋਂ ਭਰਪੂਰ ਤਾਰੀਫ਼ ਮਿਲੀ। ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਗਾਈਡ ਅਧਿਆਪਕਾ ਨੇਹਾ ਦੀ ਯੋਗ ਅਗਵਾਈ ਅਤੇ ਮਿਹਨਤ ਦਾ ਵੱਡਾ ਯੋਗਦਾਨ ਰਿਹਾ ਹੈ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਡਾ. ਮਨਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥੀ ਅਤੇ ਗਾਈਡ ਅਧਿਆਪਕਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਸਾਹਿਬਾ ਨੇ ਵਿਦਿਆਰਥੀ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਵਿਗਿਆਨਕ ਪ੍ਰਦਰਸ਼ਨੀਆਂ ਵਿਦਿਆਰਥੀਆਂ ਵਿਚ ਸਿਰਜਣਾਤਮਿਕਤਾ ਅਤੇ ਨਵੀਆਂ ਤਕਨੀਕਾਂ ਪ੍ਰਤੀ ਉਤਸ਼ਾਹ ਪੈਦਾ ਕਰਦੀਆਂ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।