ਐੱਨਐੱਸ ਲਾਲੀ, ਕੋਟ ਈਸੇ ਖਾਂ : ਕੈਂਬਰਿਜ ਸਕੂਲ ਦੀ ਹੋਣਹਾਰ ਵਿਦਿਆਰਥਣ ਜਗਿਆਸਾ ਨੇ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਸਕੇਟਿੰਗ 'ਚ ਪਹਿਲਾ ਸਥਾਨ ਹਾਸਲ ਕਰ ਕੇ ਪੰਜਾਬ ਪੱਧਰੀ ਖੇਡਾਂ ਵਿਚ ਆਪਣਾ ਸਥਾਨ ਬਣਾਇਆ ਹੈ। ਵਿਦਿਆਰਥਣ ਦੀ ਇਸ ਪ੍ਰਰਾਪਤੀ ਲਈ ਸਕੂਲ ਦੇ ਪਿੰ੍ਸੀਪਲ ਅਤੇ ਅਧਿਆਪਕਾ ਵੱਲੋਂ ਵਿਦਿਆਰਥਣ ਨੂੰ ਵਧਾਈ ਦਿੱਤੀ ਗਈ।

ਇਸ ਮੌਕੇ ਸਕੂਲ ਦੇ ਚੇਅਰਮੈਨ ਮਨਦੀਪ ਮਾਲੜਾ ਨੇ ਕਿਹਾ ਕਿ ਵਿਦਿਆਰਥਣ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਰੁਚੀ, ਮਾਪਿਆਂ ਦਾ ਹਾਂਪੱਖੀ ਹੁੰਗਾਰਾ ਅਤੇ ਸਕੂਲ ਸਟਾਫ ਦੀ ਮਿਹਨਤ ਦਾ ਨਤੀਜਾ ਹੈ ਕਿ ਜਗਿਆਸਾ ਨੇ ਸਕੇਟਿੰਗ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰ ਕੇ ਪੰਜਾਬ ਪੱਧਰੀ ਖੇਡਾਂ ਵਿਚ ਆਪਣਾ ਸਥਾਨ ਬਣਾਇਆ ਹੈ। ਉਨ੍ਹਾਂ ਵਿਦਿਆਰਥਣ ਨੂੰ ਪੰਜਾਬ ਪੱਧਰੀ ਖੇਡਾਂ ਵਿਚ ਵੀ ਆਪਣਾ ਅਤੇ ਸਕੂਲ ਦਾ ਨਾਂ ਰੋਸ਼ਨ ਕਰਨ ਲਈ ਪੇ੍ਰਿਤ ਕੀਤਾ।