- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਮਵਰ ਸਿੱਖ਼ਿਆ ਸੰਸਥਾ ਦਸਮੇਸ਼

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਨਾਮਵਰ ਸਿੱਖ਼ਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਰਾਸ਼ਟਰੀ ਅਧਿਆਪਕ ਦਿਵਸ ਉਤਸ਼ਾਹ ਪੂਰਬਕ ਮਨਾਇਆ ਗਿਆ। ਇਸ ਮੌਕੇ ਕੀਤੇ ਗਏ ਪ੍ਰਭਾਵਸ਼ਾਲੀ ਸਮਾਗਮ ਦਾ ਆਗਾਜ਼ ਕਰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਬੜਾ ਪਵਿੱਤਰ ਅਤੇ ਸਾਰੇ ਦੁਨਿਆਵੀ ਰਿਸ਼ਤਿਆਂ ਤੋਂ ਵਿਲੱਖਣ ਹੈ। ਅਧਿਆਪਕ ਬੱਚਿਆਂ ਦਾ ਸੱਚਾ ਮਾਰਗਦਰਸ਼ਕ ਹੁੰਦਾ ਹੈ ਜੋ ਸਦਾ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਕਾਰਜਸ਼ੀਲ ਰਹਿੰਦਾ ਹੈ। ਉਨ੍ਹਾਂ ਨੇ ਇਸ ਮੌਕੇ ਅਧਿਆਪਕਾਂ ਨੂੰ ਹੋਰ ਵੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ ਦੀ ਤਾਕੀਦ ਕੀਤੀ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਅਤੇ ਮੈਡਮ ਰੁਪਿੰਦਰ ਕੌਰ ਨੇ ਇਸ ਦਿਹਾੜੇ ਦੇ ਪਿਛੋਕੜ ਅਤੇ ਮਹੱਤਵ ਬਾਰੇ ਰੌਸ਼ਨੀ ਪਾਉਂਦਿਆਂ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਂਵਾਰੀਆਂ ਬਾਰੇ ਸੁਚੇਤ ਕੀਤਾ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿੱਚ ਸਾਰੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਬੱਚਿਆਂ ਨੇ ਹੱਥੀਂ ਤਿਆਰ ਕੀਤੇ ਖ਼ੂਬਸੂਰਤ ਕਾਰਡਾਂ ਰਾਹੀਂ ਆਪਣੇ ਅਧਿਆਪਕਾਂ ਪ੍ਰਤੀ ਸਨੇਹ ਤੇ ਸਤਿਕਾਰ ਦਾ ਇਜ਼ਹਾਰ ਕੀਤਾ। ਇਸ ਸਮੇਂ ਵੀਰਪਾਲ ਕੌਰ, ਵਰਿੰਦਰ ਸਿੰਘ, ਨਮਲੀਨ ਕੌਰ, ਜਸਪਿੰਦਰ ਸਿੰਘ ਤੇ ਇਸ਼ਮੀਤ ਸਿੰਘ ਨੇ ਆਪਣੀ ਸ਼ਾਨਦਾਰ ਰਚਨਾਵਾਂ ਦੇ ਮਾਧਿਅਮ ਰਾਹੀਂ ਦਰਸਾਇਆ ਕਿ ਉਨ੍ਹਾਂ ਲਈ ਆਪਣੇ ਕਾਬਲ ਅਧਿਆਪਕਾਂ ਲਈ ਅਥਾਹ ਪਿਆਰ ਤੇ ਸਤਿਕਾਰ ਹੈ ਜਿਨ੍ਹਾਂ ਨੂੰ ਸ਼ਬਦਾਂ ਰਾਹੀਂ ਬਿਆਨ ਕਰਨਾ ਸੰਭਵ ਨਹੀਂ ਹੈ। ਇਸ ਦੌਰਾਨ ਵਾਈਸ ਪ੍ਰਿੰਸੀਪਲ ਮੀਨਾ ਜੈਨ, ਵੀਰਪਾਲ ਬੌਡੇ, ਹਰਪ੍ਰੀਤ ਕੌਰ ਜੈਦਕਾ, ਮਨਪ੍ਰੀਤ ਕੌਰ ਹਿੰਮਤਪੁਰਾ, ਸੁਖਦੀਪ ਕੌਰ, ਮਨਪ੍ਰੀਤ ਕੌਰ ਬਿਲਾਸਪੁਰ, ਪ੍ਰਦੀਪ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਸੇਖੋਂ, ਅਰਵਿੰਦਰ ਸਿੰਘ ਸੇਖੋਂ ਆਦਿ ਅਧਿਆਪਕਾਂ ਨੇ ਆਪਣੇ ਕਿੱਤੇ ਦੀ ਪਵਿੱਤਰਤਾ, ਸੇਵਾ ਭਾਵਨਾ, ਰਾਸ਼ਟਰ ਤੇ ਸਮਾਜ ਪ੍ਰਤੀ ਫਰਜ਼ਾਂ ਨੂੰ ਭਾਵਪੂਰਤ ਸ਼ਬਦਾਂ ਰਾਹੀਂ ਬਿਆਨ ਕਰਦਿਆਂ ਆਪਣੀ ਹਾਜ਼ਰੀ ਲਗਵਾਈ। ਸਚਮੁੱਚ ਇਹ ਸਮਾਗਮ ਆਪਣੀ ਅਮਿੱਟ ਛਾਪ ਛੱਡਣ ਵਿਚ ਸਫ਼ਲ ਰਿਹਾ।