- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਲੋਹਗੜ੍ਹ ਸਥਿਤ ਜੇਬੀ ਸ਼ੈਲਰ ਵਿੱਚ ਐਲੀਵੇਟਰ ਦੀ ਸਫ਼ਾਈ ਦੌਰਾਨ 20 ਫੁੱਟ ਡੂੰਘੇ ਹੋਦ ਵਿੱਚ ਫਸੇ ਤਿੰਨ ਮਜ਼ਦੂਰਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੂੰ ਬਚਾ ਲਿਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ 108 ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ।

ਮੋਗਾ : ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਲੋਹਗੜ੍ਹ ਸਥਿਤ ਜੇਬੀ ਸ਼ੈਲਰ ਵਿੱਚ ਐਲੀਵੇਟਰ ਦੀ ਸਫ਼ਾਈ ਦੌਰਾਨ 20 ਫੁੱਟ ਡੂੰਘੇ ਹੋਦ ਵਿੱਚ ਫਸੇ ਤਿੰਨ ਮਜ਼ਦੂਰਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੂੰ ਬਚਾ ਲਿਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ 108 ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ।
ਮਜ਼ਦੂਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਜਸਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਨਾਲ ਐਲੀਵੇਟਰ ਦੀ ਸਫ਼ਾਈ ਕਰਨ ਲਈ ਹੋਦ ਵਿੱਚ ਉਤਰੇ ਸਨ। ਹੇਠਾਂ ਜ਼ਹਿਰੀਲੀ ਗੈਸ ਹੋਣ ਕਾਰਨ ਤਿੰਨਾਂ ਦੀ ਹਾਲਤ ਵਿਗੜ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਪਾਣੀ ਦਾ ਛਿੜਕਾਅ ਕਰਕੇ ਤਿੰਨਾਂ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ।
ਹਸਪਤਾਲ ਵਿੱਚ ਡਾਕਟਰਾਂ ਨੇ ਪਿੰਡ ਭਿੰਡਰ ਕਲਾਂ ਦੇ ਰਹਿਣ ਵਾਲੇ ਗੁਰਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋ ਹੋਰਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਦਾ ਸਹਾਰਾ ਸੀ ਗੁਰਦੀਪ
ਗੁਰਦੀਪ ਸਿੰਘ ਦੋ ਧੀਆਂ ਦਾ ਪਿਤਾ ਸੀ। ਉਸ ਦੇ ਭਰਾ ਦੀ ਪਹਿਲਾਂ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਆਪਣੇ ਭਰਾ ਦੇ ਦੋ ਬੱਚਿਆਂ ਦੀ ਦੇਖਭਾਲ ਵੀ ਕਰ ਰਿਹਾ ਸੀ। ਹਾਦਸੇ ਮਗਰੋਂ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।