- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਵਿਚ ਮੈਡੀਕਲ ਡਿਵਾਈਸਿਸ ਸਬੰਧੀ ਵੈਬਿਨਾਰ ਕਰਵਾਇਆ ਗਿਆ। ਵੈਬਿਨਾਰ ਦੇ ਮੁੱਖ ਬੁਲਾਰੇ ਅਨੁਪ੍ਰਿਆ ਅਸਾਠੀ, ਮੈਟੀਰੀਓਵਿਜੀਲੈਂਸ ਐਸੋਸੀਏਟ, ਇੰਡੀਅਨ ਫਾਰਮਾਕੋਪੀਆ ਕਮਿਸ਼ਨ, ਗਾਜ਼ੀਆਬਾਦ ਸਨ। ਵੈਬਿਨਾਰ ਦੌਰਾਨ ਡਾਇਰੈਕਟਰ ਡਾ. ਜੀਡੀ ਗੁਪਤਾ, ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਡਾ. ਸੌਰਭ ਕੋਸੇ, ਹੈੱਡ ਫਾਰਮਡੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਦੇਸ਼ ਅਤੇ ਵਿਦੇਸ਼ ਵਿਚ ਮੈਟੀਰੀਓਵਿਜੀਲੈਂਸ ਦੀ ਵੱਧ ਰਹੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਇਸ ਖ਼ੇਤਰ ਨਾਲ ਸਬੰਧਤ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਇਹ ਵੈਬਿਨਾਰ ਕਰਵਾਇਆ ਗਿਆ ਹੈ। ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਮੁੱਖ ਬੁਲਾਰੇ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਫਾਰਮਾਕੋਵਿਜੀਲੈਂਸ ਅਤੇ ਮੈਟੀਰੀਓਵਿਜੀਲੈਂਸ ਹੈਲਥ ਪ੍ਰੋਫੈਸ਼ਨ ਦੇ ਖ਼ੇਤਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਮੁੱਖ ਬੁਲਾਰੇ ਨੇ ਬਹੁਤ ਹੀ ਤਕਨੀਕੀ ਅਤੇ ਵਿਸਥਾਰਪੂਰਵਕ ਢੰਗ ਨਾਲ ਦਿੱਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੈਟੀਰੀਓਵਿਜੀਲੈਂਸ ਦੇ ਖ਼ੇਤਰ ਵਿਚ ਰੁਜ਼ਗਾਰ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ। ਪ੍ਰੋਗਰਾਮ ਦਾ ਸੰਚਾਲਨ ਡਾ. ਮਾਧਵ ਦਿਵੇਦੀ ਨੇ ਕੀਤਾ, ਜਦਕਿ ਅੰਤ ਵਿਚ ਕੋਆਰਡੀਨੇਟਰ ਡਾ. ਸੌਰਭ ਕੋਸੇ ਨੇ ਸਾਰਿਆਂ ਦਾ ਧੰਨਵਾਦ ਕੀਤਾ। ਵੈਬਿਨਾਰ ਦੇ ਸਫਲ ਆਯੋਜਨ ’ਤੇ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਸਮੂਹ ਆਯੋਜਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਗਿਆਨਵਰਧਕ ਵੈਬਿਨਾਰ ਸੰਸਥਾ ਵੱਲੋਂ ਭਵਿੱਖ ਵਿਚ ਵੀ ਨਿਰੰਤਰ ਕਰਵਾਏ ਜਾਂਦੇ ਰਹਿਣਗੇ।