10 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ
ਪੁਲਿਸ ਨੇ ਗਸ਼ਤ ਦੌਰਾਨ ਮੁਖਬਰ
Publish Date: Tue, 17 Feb 2026 03:55 PM (IST)
Updated Date: Wed, 18 Feb 2026 04:00 AM (IST)
ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਇਤਲਾਹ ਤੇ ਇਕ ਔਰਤ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੀਆਈਏ ਸਟਾਫ ਮੋਗਾ ਪੁਲਿਸ ਦੇ ਐੱਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਦੀ ਸੂਚਨਾ ਤੇ ਮੋਗਾ ਦੇ ਗਾਂਧੀ ਰੋਡ ਤੇ ਇਕ ਫੈਕਟਰੀ ਦੇ ਕੋਲ ਇਕ ਔਰਤ ਜਸਵੀਰ ਕੌਰ ਵਾਸੀ ਲਾਲ ਸਿੰਘ ਰੋਡ ਮੋਗਾ ਨੂੰ ਕਾਬੂ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਕਾਬੂ ਕੀਤੀ ਗਈ ਔਰਤ ਦੇ ਖਿਲਾਫ਼ ਥਾਣਾ ਸਿਟੀ ਸਾਊਥ ਵਿਖੇ ਮਾਮਲਾ ਦਰਜ ਕਰ ਲਿਆ ਹੈ।