ਮੋਗਾ 'ਚ ਦੁਖਦਾਈ ਘਟਨਾ: ਢਾਬੇ 'ਤੇ ਕੰਮ ਕਰਦੇ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਪੁਲਿਸ ਮੁਤਾਬਕ ਢਾਬੇ ਦੇ ਮਾਲਕ ਦੇ ਰਿਵਾਲਵਰ ’ਚੋਂ ਅਚਾਨਕ ਗੋਲੀ ਲੱਗਣ ਕਾਰਨ ਉਕਤ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
Publish Date: Thu, 22 Oct 2026 11:44 AM (IST)
Updated Date: Thu, 22 Oct 2026 11:47 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਮੋਗਾ ਵਿਖੇ ਇਕ ਢਾਬੇ ’ਤੇ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਉਮਰ 22 ਸਾਲ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਢਾਬੇ ਦੇ ਮਾਲਕ ਦੇ ਰਿਵਾਲਵਰ ’ਚੋਂ ਅਚਾਨਕ ਗੋਲੀ ਲੱਗਣ ਕਾਰਨ ਉਕਤ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਨੌਜਵਾਨ ਸੰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਢਾਬੇ ਤੇ ਕੰਮ ਕਰ ਰਿਹਾ ਸੀ।