v> ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ ਜਿਲ੍ਹੇ ਦੇ ਪਿੰਡ ਬੁੱਟਰ ਕਲਾਂ 'ਚ ਇਕ ਨੌਜਵਾਨ ਲੜਕੇ ਦੀ ਡੇਂਗੂ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ। ਮ੍ਰਿਤਕ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਜੇਰੇ ਇਲਾਜ ਚੱਲ ਰਿਹਾ ਸੀ, ਜਿਸ ਦੀ ਅੱਜ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਅਰੁਣ ਪ੍ਰੀਤ ਸ਼ਰਮਾ ਪਿਛਲੇ 7 ਕੁ ਮਹੀਨਿਆਂ ਤੋਂ ਆਪਣੇ ਬਿਮਾਰ ਪਿਤਾ ਦਾ ਇਲਾਜ ਕਰਵਾਉਣ ਲਈ ਆਸਟ੍ਰੇਲੀਆ ਤੋਂ ਵਾਪਸ ਆਇਆ ਹੋਇਆ ਸੀ। ਜਿਸ ਦੌਰਾਨ ਉਸ ਨੂੰ ਡੇਂਗੂ ਦੀ ਸ਼ਿਕਾਇਤ ਹੋਈ, ਜਿਸ ਦਾ ਇਲਾਜ ਲੁਧਿਆਣਾ ਦੇ ਡੀਐਮਸੀ ਹਸਪਤਾਲ 'ਚ ਚੱਲ ਰਿਹਾ ਸੀ।

Posted By: Amita Verma