- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦਿਨ-ਦਿਹਾੜੇ ਜਾਂ ਗੋਲੀਬਾਰੀ ਦੀ ਘਟਨਾ ਨੇ ਇਲਾਕੇ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਘਟਨਾ ਦੇ ਕਾਰਨਾਂ ਅਤੇ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਬਾਰੇ ਹਾਲੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਾਘਾਪੁਰਾਣਾ : ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਦੇ ਮੁੱਖੀ ਰੋਡ 'ਤੇ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਪਿੰਡ ਸਲ੍ਹੀਣਾ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਅਜੇ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ।
ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦਿਨ-ਦਿਹਾੜੇ ਜਾਂ ਗੋਲੀਬਾਰੀ ਦੀ ਘਟਨਾ ਨੇ ਇਲਾਕੇ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਘਟਨਾ ਦੇ ਕਾਰਨਾਂ ਅਤੇ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਬਾਰੇ ਹਾਲੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ। ਭਾਵੇਂ ਕਿ ਪੁਲਿਸ ਘਟਨਾ ਸਥਾਨ ਤੇ ਪਹੁੰਚ ਗਈ ਹੈ ਪਰ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ।