- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਚੜਿੱਕ ਦੀ ਪੱਤੀ ਜੰਗੀਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਸੈਂਕੜੇ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਿੰਡ ਵਿਚ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਗ੍ਰਾਂਮ ਪੰਚਾਇਤ ਦੇ ਮੈਂਬਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਪਾਰਟੀ ਨਾਲ ਮਿਲ ਕੇ ਚੱਲਣ ਦਾ ਸੰਕਲਪ ਲਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਚੜਿੱਕ ਪੱਤੀ ਜੰਗੀਰ ਤੋਂ ਸੈਂਕੜੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਲੋਕ ਬਦਲਾਅ, ਵਿਕਾਸ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਵਿਧਾਇਕ ਨੇ ਨਵੇਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਭਲਾਈ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਹਾਜ਼ਰ ਪਾਰਟੀ ਆਗੂਆਂ ਨੇ ਵੀ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੈਂਕੜੇ ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਪਿੰਡ ਵਿਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।