- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਨੀਵਾਰ ਨੂੰ ਮੋਗਾ ਦੇ ਮੇਨ ਚੌਂਕ ਵਿਚ

ਮੁੱਖ ਮੰਤਰੀ ਸਬੰਧੀ ਫੈਲਾਈ ਜਾ ਰਹੀ ਵੀਡੀਓ ਦੇ ਵਿਰੋਧ ’ਚ ਕੀਤੀ ਨਾਅਰੇਬਾਜ਼ੀ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸ਼ਨੀਵਾਰ ਨੂੰ ਮੋਗਾ ਦੇ ਮੇਨ ਚੌਂਕ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਬਰਿੰਦਰ ਸ਼ਰਮਾ ਮਧੇਕੇ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਖ਼ਿਲਾਫ਼ ਰੋਸ ਧਰਨੇ ਦੌਰਾਨ ਜਿੱਥੇ ਆਪ ਆਗੂਆਂ ਨੇ ਨਾਅਰੇਬਾਜ਼ੀ ਕੀਤੀ ਉੱਥੇ ਹੀ ਸ੍ਰੋਮਣੀ ਅਕਾਲੀ ਨੂੰ ਇਸ ਕੂੜ ਪ੍ਰਚਾਰ ਲਈ ਆਪਣੀ ਗੁਆਚ ਚੁੱਕੀ ਸਾਖ਼ ਬਚਾਉਣ ਲਈ ਨਕਲੀ ਵੀਡੀਓ ਦਾ ਸਹਾਰਾ ਕਰਾਰ ਦਿੱਤਾ। ਇਸ ਰੋਸ ਧਰਨੇ ਨੂੰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਜਿਲ੍ਹੇ ਦੇ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਖਾਲਸਾ, ਯੂਥ ਵਿੰਗ ਦੇ ਜਿਲ੍ਹਾ ਇੰਚਾਰਜ਼ ਸਰਪੰਚ ਮਨਜੀਤ ਸਿੰਘ ਬੁੱਘੀਪੁਰਾ ਅਤੇ ਜਿਲ੍ਹਾ ਸੈਕਟਰੀ ਪਿਆਰਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਲਾਹਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਛਵੀ ਨੂੰ ਖ਼ਰਾਬ ਕਰਨ ਦੀ ਨੀਅਤ ਨਾਲ ਨਕਲੀ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ 'ਤੇ ਫੈਲਾਈ ਗਈ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਲੋਕਤੰਤਰ ਵਿਰੋਧੀ ਕਾਰਵਾਈ ਹੈ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਆਪਣੀ ਸਰਕਾਰ ਜਾਂ ਪਾਰਟੀ ਦੇ ਵਧੀਆ ਸ਼ਾਸ਼ਨ ਦੇ ਦਮ ਤੇ ਰਾਜਨੀਤੀ ਨਹੀਂ ਕੀਤੀ ਸਗੋਂ ਹਰ ਵਾਰ ਧਰਮ ਦੀ ਆੜ ਵਿਚ ਹੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀ ਰਾਜਨੀਤੀ ਚਮਕਾਈ ਹੈ ਜਦਕਿ ਹੁੰਦਾ ਇਸਤੋਂ ਉਲਟ ਆਇਆ ਹੈ। ਵਿਧਾਇਕ ਮਨਜੀਤ ਬਿਲਾਸਪੁਰ, ਵਿਧਾਇਕ ਡਾ ਅਰੋੜਾ ਅਤੇ ਵਿਧਾਇਕ ਸੁਖਾਨੰਦ ਨੇ ਕਿਹਾ ਅਕਾਲੀ ਦਲ ਬਾਦਲ ਦੀ ਸਰਕਾਰ ਜਦੋਂ-ਜਦੋਂ ਵੀ ਆਈ ਸੀ ਉਦੋਂ-ਉਦੋਂ ਹੀ ਸਿੱਖ-ਪੰਥ, ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਨੌਜਵਾਨਾਂ ਦਾ ਘਾਣ ਕੀਤਾ ਗਿਆ ਹੈ। ਪੰਜਾਬ ਹੀ ਨਹੀਂ ਦੇਸ਼ਾਂ-ਵਿਦੇਸ਼ਾਂ ਵਿਚ ਬੈਠੇ ਲੋਕ ਅੱਜ ਵੀ ਨਹੀਂ ਭੁੱਲੇ ਜਦੋਂ 2015 ਤੋਂ ਲੈ ਕੇ ਕਿਵੇਂ ਬਾਦਲ ਸਰਕਾਰ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਸੁਖਬੀਰ ਬਾਦਲ ਨੇ ਗ੍ਰਹਿ ਮੰਤਰੀ ਹੁੰਦਿਆਂ ਹੋਈਆਂ। ਆਪ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਕੋਲ ਪੰਜਾਬ ਬਾਰੇ ਕੋਈ ਰੋਡਮੈਪ ਨਾ ਹੋਣ ਕਰਕੇ ਹੁਣ ਇਹ ਧਰਮ ਦੀ ਆੜ ਲੈ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ ਪਰ ਪੰਜਾਬ ਦੇ ਲੋਕ ਸਾਰਾ ਕੁੱਝ ਸਮਝੀ ਬੈਠੇ ਹਨ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੈ। ਵਿਰੋਧੀ ਪਾਰਟੀਆਂ ਲੋਕਾਂ ਵਿਚ ਆਪਣਾ ਆਧਾਰ ਗੁਆ ਚੁੱਕੀਆਂ ਹਨ, ਜਿਸ ਕਾਰਨ ਉਹ ਇਸ ਤਰ੍ਹਾਂ ਦੀਆਂ ਝੂਠੀਆਂ ਅਤੇ ਗੁੰਮਰਾਹਕੁੰਨ ਸਾਜ਼ਿਸ਼ਾਂ ਦਾ ਸਹਾਰਾ ਲੈ ਰਹੀਆਂ ਹਨ। ਆਪ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਉਨ੍ਹਾਂ ਨੇ ਮਨਾਂ ਵਿਚ ਬਹੁਤ ਹੀ ਉੱਚਾ ਸਥਾਨ ਰੱਖਦਾ ਹੈ ਅਤੇ ਉਹ ਸਥਾਨ ਅੱਜ ਵੀ ਬਰਕਰਾਰ ਹੈ ਅਤੇ ਅੱਗੇ ਵੀ ਬਰਕਰਾਰ ਰਹੇਗਾ ਅਸੀਂ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ ਅਤੇ ਰਹਾਂਗੇ ਵੀ ਪਰ ਜੱਥੇਦਾਰ ਗੜਗੱਜ ਸਾਹਿਬ ਵੱਲੋਂ ਜੋ ਸੁਖਬੀਰ ਬਾਦਲ ਦੇ ਏਜੰਡੇ ਤੇ ਫੈਸਲੇ ਲਏ ਜਾ ਰਹੇ ਹਨ ਉਨ੍ਹਾਂ ਪ੍ਰਤੀ ਸਾਡੇ ਅਤੇ ਸਿੱਖ ਜਗਤ ਦੇ ਮਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਧਰਨੇ ਵਿਚ ਚੇਅਰਮੈਨ ਰਮਨ ਮਿੱਤਲ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਚੇਅਰਮੈਨ ਅਮਨ ਪੰਡੋਰੀ, ਚੇਅਰਮੈਨ ਮਨਦੀਪ ਸਿੰਘ ਮਾਨ, ਚੇਅਰਮੈਨ ਹਰਜਿੰਦਰ ਸਿੰਘ ਕੋਕਰੀ, ਜਿਲ੍ਹਾ ਇੰਚਾਰਜ ਕਿਸਾਨ ਵਿੰਗ ਤਰਸੇਮ ਸਿੰਘ ਸਮਾਧ ਭਾਈ, ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ, ਬਲਾਕ ਪ੍ਰਧਾਨ ਹਰਜੀਤ ਸਿੰਘ ਮੀਨੀਆ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਰਾਮੂਵਾਲਾ, ਗੁਰਮਿੰਦਰ ਬਬਲੂ, ਜਿਲ੍ਹਾ ਇੰਚਾਰਜ਼ ਇਸਤਰੀ ਵਿੰਗ ਲਵਲੀ ਸਿੰਗਲਾ, ਗੁਰਵਿੰਦਰ ਸਿੰਘ ਡਾਲਾ, ਦੀਪ ਦਾਰਾਪੁਰ, ਬੂਟਾ ਸਿੰਘ ਕਾਲੇਕੇ, ਐੱਮਸੀ ਵਿਕਰਮਜੀਤ ਸਿੰਘ ਘਾਤੀ, ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਚੱਕੀ ਵਾਲੇ, ਪਾਰਟੀ ਅਹੁਦੇਦਾਰਾਂ, ਵਲੰਟੀਅਰਾ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਸੱਚ ਅਤੇ ਲੋਕਤੰਤਰ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ।