- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਨੇ ਦੌਰਾਨ ਪਿਆਰਾ ਸਿੰਘ, ਪ੍ਰੇਮ ਚੰਦ ਚੱਕੀ ਵਾਲਾ ਅਤੇ ਮੋਗਾ ਦੀ ਮੇਅਰ ਵਿਨੈਪਾਲ ਕੌਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ। ਆਗੂਆਂ ਵੱਲੋਂ ਕੇਂਦਰ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਅਤੇ ਧਰਨਾ ਜਾਰੀ ਰੱਖਿਆ ਗਿਆ।

ਮਨਪ੍ਰੀਤ ਸਿੰਘ ਮੱਲੇਆਣਾ/ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ , ਮੋਗਾ : ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਵਿਧਾਇਕ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਧਰਨੇ ਦੌਰਾਨ ਪਿਆਰਾ ਸਿੰਘ, ਪ੍ਰੇਮ ਚੰਦ ਚੱਕੀ ਵਾਲਾ ਅਤੇ ਮੋਗਾ ਦੀ ਮੇਅਰ ਵਿਨੈਪਾਲ ਕੌਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ। ਆਗੂਆਂ ਵੱਲੋਂ ਕੇਂਦਰ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਅਤੇ ਧਰਨਾ ਜਾਰੀ ਰੱਖਿਆ ਗਿਆ। ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਨੂੰ ਨਿਰਪੱਖ ਢੰਗ ਨਾਲ ਆਪਣਾ ਕੰਮ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਸਿਆਸੀ ਦਬਾਅ ਹੇਠ ਲਿਆਉਣ ਲਈ ਅਜਿਹੀਆਂ ਕਾਰਵਾਈਆਂ ਨਹੀਂ ਹੋਣੀਆਂ ਚਾਹੀਦੀਆਂ।
ਆਗੂਆਂ ਨੇ ਕਿਹਾ ਕਿ ਉਹ ਇਸ ਕਾਰਵਾਈ ਦਾ ਵਿਰੋਧ ਕਰਦੇ ਰਹਿਣਗੇ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਮੋਗਾ ਵਿੱਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ‘ਆਪ’ ਆਗੂਆਂ ਵੱਲੋਂ ਆਪਣਾ ਧਰਨਾ ਜਾਰੀ ਰੱਖਿਆ ਗਿਆ ਹੈ।