ਮਧੇਕੇ ਦੇ 31 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਵਿਧਾਨ ਸਭਾ ਹਲਕਾ ਨਿਹਾਲ
Publish Date: Mon, 09 Feb 2026 04:15 PM (IST)
Updated Date: Tue, 10 Feb 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਧੇਕੇ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੈਂਬਰ ਪੰਚਾਇਤ ਜਗਤਾਰ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ 31 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਮੌਕੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਧੇਕੇ ਤੋਂ ਮੌਜੂਦਾ ਮੈਂਬਰ ਜਗਤਾਰ ਸਿੰਘ ਅਤੇ ਸਤਪਾਲ ਸਿੰਘ, ਮੌਜੂਦਾ ਮੈਂਬਰ 31 ਪਰਿਵਾਰਾਂ ਸਮੇਤ ਸ਼ਾਮਿਲ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਮੌਕੇ ਜਗਤਾਰ ਸਿੰਘ ਮੌਜੂਦਾ ਮੈਂਬਰ ਅਤੇ ਸਤਪਾਲ ਸਿੰਘ ਮੌਜੂਦਾ ਮੈਂਬਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਏ ਕੰਮਾਂ ਨੂੰ ਦੇਖਦੇ ਹੋਏ ਅਤੇ ਗਰੀਬ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨੂੰ ਦੇਖਦੇ ਹੋਏ ਅਸੀਂ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਾਂ। ਸ਼੍ਰੋਮਣੀ ਅਕਾਲੀ ਦਲ ਵਿਚ ਪਰਿਵਾਰਾਂ ਨੂੰ ਸ਼ਾਮਿਲ ਕਰਦਿਆਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪੂਰਨ ਪੱਤੋ, ਸਰਕਲ ਪ੍ਰਧਾਨ ਰਾਮ ਸਿੰਘ ਪੱਤੋ, ਸਰਕਲ ਪ੍ਰਧਾਨ ਗੁਰਚਰਨ ਸਿੰਘ ਨੰਗਲ, ਸੁਰਜੀਤ ਸਿੰਘ ਰਣਸੀਂਹ, ਸਰਪੰਚ ਕੁਲਦੀਪ ਸਿੰਘ ਮਧੇਕੇ, ਅਮਰਿੰਦਰ ਸਿੰਘ ਸੈਦੋਕੇ, ਬੰਸਤ ਸਿੰਘ ਸੈਦੋਕੇ, ਜੀਤਾ ਸੈਦੋਕੇ, ਰਾਜੂ ਸੈਦੋਕੇ ਅਤੇ ਸੁਖਦਰਸ਼ਨ ਸਿੰਘ ਪੱਤੋ ਆਦਿ ਹਾਜ਼ਰ ਸਨ।