ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦਾ ਕੀਤਾ ਜਾ ਰਿਹਾ ਹੈ ਇੰਤਜ਼ਾਰ
ਮੋਗਾ ਵਿਖੇ ਪੰਜਾਬ ਕਾਂਗਰਸ ਦੀ ਸਰਗਰਮ ਆਗੂ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Publish Date: Sun, 15 Nov 2026 01:35 PM (IST)
Updated Date: Sun, 15 Nov 2026 01:35 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ - ਮੋਗਾ ਵਿਖੇ ਪੰਜਾਬ ਕਾਂਗਰਸ ਦੀ ਸਰਗਰਮ ਆਗੂ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੀ ਸਾਈਕਲ ਯਾਤਰਾ ਦੇ ਮੋਗਾ ਪਹੁੰਚਣ ਨੂੰ ਲੈ ਕੇ ਲੁਹਾਰਾ ਚੌਂਕ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਤਸ਼ਾਹ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਲਵਿਕਾ ਸੂਦ ਸਮੇਤ ਪਾਰਟੀ ਦੇ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਹਨ।