ਹਲਕਾ ਇੰਚਾਰਜ ਸੰਧੂ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਸਰਗਰਮੀਆਂ ਤੇਜ਼ ਭਾਰਤੀ ਜਨਤਾ ਪਾਰਟੀ ਵੱਲੋਂ
Publish Date: Tue, 15 Sep 2026 04:56 PM (IST)
Updated Date: Wed, 16 Sep 2026 04:05 AM (IST)
ਦੌਧਰ ਤੇ ਤਖਾਣਵੱਧ ਦੇ ਨੌਜਵਾਨ ਨੇ ਫੜ੍ਹਿਆ ਭਾਜਪਾ ਦਾ ਪੱਲਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਧ ਤੋਂ ਵੱਧ ਭਾਜਪਾ ਨਾਲ ਜੁੜ ਰਹੇ ਨੌਜਵਾਨ - ਸੰਧੂ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਭਾਜਪਾ ਵੱਲੋਂ ਹਲਕਾ ਇੰਚਾਰਜ ਮੁਖਤਿਆਰ ਸਿੰਘ ਸੰਧੂ ਦੀ ਅਗਵਾਈ ਵਿਚ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੇ ਦਫ਼ਤਰ ਵਿਖੇ ਮੁਖਤਿਆਰ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਦੌਧਰ ਤੋਂ ਪ੍ਰਿੰਸ ਸਿੰਘ, ਸੰਦੀਪ ਸਿੰਘ, ਵਿਸਕੀ ਸਿੰਘ, ਗੁਰਦੀਪ ਸਿੰਘ, ਅਰੁਪਮ ਸਿੰਘ ਅਤੇ ਤਖਾਣਵੱਧ ਤੋਂ ਜਸਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਬੱਬੂ ਸਿੰਘ, ਦੀਪੂ ਸਿੰਘ, ਸੁਖਜਿੰਦਰ ਸਿੰਘ, ਹਰਸ਼ਿਤ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ ਲਈ ਯੋਗ ਅਗਵਾਈ ਅਤੇ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਅਤੇ ਖਾਸ ਕਰਕੇ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਉਦੇਸ਼ਾਂ ਬਾਰੇ ਜਾਣੂੰ ਕਰਵਾਇਆ ਅਤੇ ਸਮਾਜ ਦੀ ਭਲਾਈ ਲਈ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਸੰਗਠਨ ਨੂੰ ਸਿਰਫ਼ ਚੋਣਾਂ ਤੱਕ ਸੀਮਤ ਨਾ ਰੱਖ ਕੇ ਪਿੰਡਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਹੈ। ਪਾਰਟੀ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਨਾਲ ਲੋਕਾਂ ਦਾ ਸੰਪਰਕ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਵੱਲੋਂ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ, ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਵਾਇਸ ਪ੍ਰਧਾਨ ਪਵਨ ਗੋਇਲ ਬੰਟੀ, ਸਰਕਲ ਪ੍ਰਧਾਨ ਵੀਰ ਸਿੰਘ, ਹੈਪੀ ਢੇਸੀ, ਸਰਕਲ ਪ੍ਰਧਾਨ, ਅੰਗਰੇਜ਼ ਸਿੰਘ ਸਰਕਲ ਪ੍ਰਧਾਨ, ਐਡਵੋਕੇਟ ਤਰਨਜੀਤ ਸਿੰਘ ਕਲਿਆਣ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ। ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕਾ ਨਿਹਾਲ ਸਿੰਘ ਵਾਲਾ ਦੇ ਹਰੇਕ ਪਿੰਡ ਅਤੇ ਬੂਥ ਤੱਕ ਪਹੁੰਚ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੋੜਨ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।