ਗਣਤੰਤਰ ਦਿਵਸ ਸਮਾਗਮ ਸਬੰਧੀ ਫੁੱਲ ਡ੍ਰੈੱਸ ਰਿਹਰਸਲ 24 ਨੂੰ
26 ਜਨਵਰੀ ਨੂੰ ਗਣਤੰਤਰ ਦਿ
Publish Date: Tue, 20 Jan 2026 04:50 PM (IST)
Updated Date: Wed, 21 Jan 2026 04:04 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: 26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ। ਇਸ ਦਿਹਾੜੇ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰਬੰਧੀ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਮਾਗਮ ਨੂੰ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉੱਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੰਗਾਰੰਗ ਪ੍ਰੋਗਰਾਮ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਤੋਂ ਪਹਿਲਾਂ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਵੱਖਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ ਜੋ ਕਿ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਮਨਾਉਂਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵਧਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ। ਮੀਟਿੰਗ ਵਿਚ ਮੁੱਖ ਮੰਤਰੀ ਫ਼ੀਲਡ ਅਫ਼ਸਰ ਮੋਗਾ ਗਗਨਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।