ਐਡਵੋਕੇਟ ਰਮੇਸ਼ ਗਰੋਵਰ ਦਾ ਕੀਤਾ ਸਨਮਾਨ ਭਾਰਤੀ ਜਨਤਾ ਪਾਰਟੀ ਭਾਰਤੀ ਜਨਤਾ ਪਾਰਟੀ
Publish Date: Tue, 03 Nov 2026 05:12 PM (IST)
Updated Date: Wed, 04 Nov 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਐਡਵੋਕੇਟ ਰਮੇਸ਼ ਗਰੋਵਰ ਵੱਲੋਂ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਅੱਗੇ ਵਧਾਉਂਦਿਆਂ ਐੱਸਪੀ ਮੁਖਤਿਆਰ ਸਿੰਘ ਸੰਧੂ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਐਡਵੋਕੇਟ ਰਮੇਸ਼ ਗਰੋਵਰ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਪਾਰਟੀ ਵਿਚ ਸ਼ਾਮਲ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਐਡ. ਰਮੇਸ਼ ਗਰੋਵਰ ਵਰਗੇ ਸੂਝਵਾਨ ਅਤੇ ਸਮਾਜ ਵਿਚ ਆਪਣੀ ਪਛਾਣ ਰੱਖਣ ਵਾਲੇ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਮਜ਼ਬੂਤੀ ਉਸ ਦੇ ਵਰਕਰਾਂ ਅਤੇ ਆਗੂਆਂ ਦੀ ਮਿਹਨਤ ਨਾਲ ਹੁੰਦੀ ਹੈ। ਜਦੋਂ ਨਵੇਂ ਲੋਕ ਪਾਰਟੀ ਨਾਲ ਜੁੜਦੇ ਹਨ ਤਾਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਅੱਗੇ ਵਧਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣਾ ਹੈ। ਐੱਸਪੀ ਸੰਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਇਆ ਜਾ ਸਕੇ।