ਕਾਕਾ ਰਾਮੂੰਵਾਲਾ, ਚੜਿੱਕ : ਆਜ਼ਾਦੀ ਘੁਲਾਟੀਆਂ ਵੱਲੋਂ ਕੀਤੇ ਗਏ ਲੰਮੇ ਸੰਘਰਸ਼ ਮਗਰੋਂ ਇਹ ਆਜ਼ਾਦੀ ਸਾਨੂੰ ਨਸੀਬ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਜਿੰਦਰ ਸਿੰਘ ਬੱਲੀ ਨੰਬਰਦਾਰ ਡਾਲਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਅਜੀਤਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਨਿਹਾਲ ਸਿੰਘ ਵਾਲਾ ਦੇ ਕਾਂਗਰਸ ਆਗੂਆਂ ਵੱਲੋਂ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ 'ਚ ਬਲਾਕ ਅਜੀਤਵਾਲ ਦੇ ਵਰਕਰਾਂ ਨਾਲ ਸ਼ਾਮਲ ਹੋਣ ਸਮੇਂ ਕੀਤਾ।

ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਡਾਲਾ ਅਤੇ ਪ੍ਰਧਾਨ ਇੰਦਰਜੀਤ ਜੌਲੀ ਗਰਗ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਖਾਈ ਨੇ ਆਜ਼ਾਦੀ ਘੁਲਾਟੀਆਂ ਨੂੰ ਸਲਾਮ ਕਰਦਿਆਂ ਸਮੂਹ ਭਾਰਤ ਵਾਸੀਆਂ ਨੂੰ ਆਜ਼ਾਦੀ ਦਿਵਸ ਦੇ 75ਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸੀਨੀਅਰ ਆਗੂ ਜਸਵੀਰ ਬਰਾੜ ਖੋਟੇ ਤੇ ਹੋਰ ਹਾਜ਼ਰ ਸਨ।