- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਾਣਾ ਮੰਡੀ ਅਜੀਤਵਾਲ ਵਿਚ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਦਾਣਾ ਮੰਡੀ ਅਜੀਤਵਾਲ ਵਿਚ ਪਿਛਲੇ ਕਰੀਬ 10 ਸਾਲਾਂ ਤੋਂ ਤਰਸਯੋਗ ਹਾਲਤ ਵਿਚ ਪਈਆਂ ਸੜਕਾਂ ਨਵੀਨੀਕਰਨ ਹੋਣ ਨਾਲ ਮੰਡੀ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਨਵੀਆਂ ਬਣਾਈਆਂ ਗਈਆਂ ਸੜਕਾਂ ਦਾ ਉਦਘਾਟਨ ਹੁਣ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਦਾਣਾ ਮੰਡੀ ਅਜੀਤਵਾਲ ਦੀਆਂ ਸੜਕਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਹੁਣ ਦੂਰ ਕਰ ਦਿੱਤਾ ਗਿਆ ਹੈ। ਇਸ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਵਿਚ ਮਾਰਕੀਟ ਕਮੇਟੀ ਅਜੀਤਵਾਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ ਦੇ ਨਿਰਮਾਣ ਨੂੰ ਪਹਿਲ ਦਿੱਤੀ ਗਈ ਹੈ। ਨਵੀਆਂ ਸੜਕਾਂ ਬਣਨ ਨਾਲ ਮੰਡੀ ਦੀ ਆਵਾਜਾਈ ਵਿਵਸਥਾ ਵਿਚ ਸੁਧਾਰ ਹੋਣ ਦੇ ਨਾਲ-ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੀ ਵੱਡੀ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਹਰਜਿੰਦਰ ਸਿੰਘ ਕੋਕਰੀ, ਬਲਾਕ ਪ੍ਰਧਾਨ ਸਵਰਨ ਸਿੰਘ ਮਾਨ ਮੱਦੋਕੇ, ਸੱਕਤਰ ਮਾਰਕੀਟ ਕਮੇਟੀ ਅਜੀਤਵਾਲ ਜਸਮੇਲ ਸਿੰਘ, ਲੇਖਾਕਾਰ ਚਰਨਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਮਿਆਨੇ, ਨੰਬਰਦਾਰ ਰਾਜਾ ਸਿੰਘ ਅਜੀਤਵਾਲ, ਮੈਂਬਰ ਜਸਵੀਰ ਸਿੰਘ, ਮੈਂਬਰ ਗੁਰਪ੍ਰੀਤ ਸਿੰਘ, ਆੜ੍ਹਤੀਆ ਗੁਰਸੇਵਕ ਸਿੰਘ, ਆੜ੍ਹਤੀਆ ਰਾਕੇਸ਼ ਕੁਮਾਰ ਕਿੱਟਾ, ਗੁਰਦੀਪ ਸਿੰਘ, ਆਪ ਆਗੂ ਬਲਜਿੰਦਰ ਸਿੰਘ ਕਿਲ੍ਹੀ ਚਾਹਲਾਂ, ਗੁਰਮੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਮੈਂਬਰ, ਅਮਨਦੀਪ ਸਿੰਘ ਮੈਂਬਰ, ਰਾਜ ਕਲੇਰ, ਸੁਖਦੇਵ ਗਾਂਧੀ ਹਾਜਰ ਸਨ।