ਅਗਰਵਾਲ ਸਮਾਜ ਸਭਾ ਵੱਲੋਂ ਸਿਵਲ ਸਰਜਨ ਦਾ ਸਵਾਗਤ
ਅਗਰਵਾਲ ਸਮਾਜ ਸਭਾ
Publish Date: Thu, 19 Mar 2026 04:13 PM (IST)
Updated Date: Fri, 20 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਅਗਰਵਾਲ ਸਮਾਜ ਸਭਾ ਸਮਾਜ ਵੱਲੋਂ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਮੁੱਖ ਮੈਂਬਰਾਂ ਸੁਰਿੰਦਰ ਕਾਂਸਲ, ਰਾਜਿੰਦਰ ਸਿੰਗਲ, ਦੇਵਿੰਦਰ ਸਿੰਗਲ, ਰਾਜਨ ਗੋਇਲ ਅਤੇ ਮਨਦੀਪ ਗੋਇਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਭਾ ਦੇ ਪ੍ਰਧਾਨ ਡਾ. ਅਜੈ ਕਾਂਸਲ ਨੇ ਡਾ. ਰਮਨਦੀਪ ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਵਿਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ। ਡਾ. ਰਮਨਦੀਪ ਸਿੰਗਲਾ ਨੇ ਅਗਰਵਾਲ ਸਮਾਜ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਿਹਤ ਵਿਭਾਗ ਨਾਲ ਮਿਲ ਕੇ ਲੋਕ ਭਲਾਈ ਦੇ ਕੰਮਾਂ ਵਿਚ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਪਰਡੈਂਟ ਗੁਰਬਚਨ ਸਿੰਘ ਕੰਗ, ਵਿਕਾਸ ਕੁਮਾਰ, ਰਮਨ ਕੁਮਾਰ ਅਤੇ ਹਰਜਿੰਦਰ ਕੌਰ ਬੀਈਈ ਵੀ ਹਾਜ਼ਰ ਸਨ।