ਪੱਤਰ ਪ੍ਰਰੇਰਕ, ਮੋਗਾ : ਅਗਰਵਾਲ ਸਮਾਜ ਸਭਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੀਐਨ ਮਿੱਤਲ ਅਤੇ ਜਿਲ੍ਹਾ ਪ੍ਰਧਾਨ ਯੂਥ ਵਿੰਗ ਮਨੋਜ ਬਾਂਸਲ ਦੀ ਅਗਵਾਈ ਹੇਠ ਰੇਲਵੇ ਰੋਡ ਮੋਗਾ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਅਤੇ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ਚੇਅਰਮੈਨ ਡਾ: ਅਜੈ ਕਾਂਸਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ, ਜਦਕਿ ਹਲਕਾ ਮੋਗਾ ਤੋਂ ਵਿਧਾਇਕ ਡਾ: ਹਰਜੋਤ ਕਮਲ ਅਤੇ ਉਨਾਂ ਦੀ ਧਰਮ ਪਤਨੀ ਰਜਿੰਦਰ ਕੌਰ ਨੂੰ ਵੀ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ। ਉਨਾਂ ਨੂੰ ਵਿਧਾਨ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ। ਮੀਟਿੰਗ ਵਿੱਚ ਸਾਰਿਆਂ ਨੂੰ ਸੰਬੋਧਨ ਕਰਦਿਆਂ ਅਜੇ ਕਾਂਸਲ ਵੱਲੋਂ ਦੱਸਿਆ ਗਿਆ ਕਿ ਲੋੜਵੰਦਾਂ ਦੀ ਮਦਦ ਕਰਨ ਤੋਂ ਇਲਾਵਾ ਹੋਰ ਵੀ ਕਈ ਚੰਗੇ ਕੰਮ ਕੀਤੇ ਜਾ ਰਹੇ ਹਨ, ਜਿਸ ਦੇ ਨਤੀਜੇ ਵਜੋਂ ਅਗਰਵਾਲ ਸਮਾਜ ਇੱਕਜੁੱਟ ਹੋ ਰਿਹਾ ਹੈ। ਪੰਜਾਬ ਭਰ ਵਿੱਚ ਅਗਰਵਾਲ ਸਮਾਜ ਸਭਾ ਵੱਲੋਂ ਪਿੰਡ-ਪਿੰਡ ਟੀਮਾਂ ਬਣਾਈਆਂ ਗਈਆਂ ਹਨ। ਜਿਲ੍ਹਾ ਪ੍ਰਧਾਨ ਯੂਥ ਵਿੰਗ ਮਨੋਜ ਬਾਂਸਲ ਨੇ ਦੱਸਿਆ ਕਿ ਮੋਗਾ ਇਕਾਈ ਦੀ ਟੀਮ ਬਹੁਤ ਹੀ ਵਧੀਆ ਕੰਮ ਕਰ ਰਹੀ ਹੈ।