ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ
ਮਾਨਯੋਗ ਡਿਪਟੀ ਕਮਿਸ਼ਨਰ ਮੋਗਾ
Publish Date: Fri, 16 Jan 2026 03:19 PM (IST)
Updated Date: Sat, 17 Jan 2026 04:00 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ : ਮਾਨਯੋਗ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਮੀਤ ਸਿੰਘ ਦੇ ਦਿਸ਼ਾਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਕੋਟਈਸੇਖਾਂ ਡਾ. ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਪਿੰਡ ਵਰ੍ਹੇ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿਚ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਨਵਦੀਪ ਸਿੰਘ ਜੌੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ ਨਾਲ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਖੇਤੀ ਸਬੰਧੀ ਭਵਿੱਖ ਵਿਚ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਦੱਸਿਆ ਅਤੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਜੁੜਨ ਲਈ ਕਿਹਾ। ਉਨ੍ਹਾ ਕਿਸਾਨਾਂ ਵਲੋਂ ਫ਼ਸਲਾਂ ਦਾ ਖ਼ੁਦ ਮੰਡੀਕਰਨ ਲਈ ਜ਼ੋਰ ਦਿੱਤਾ। ਇਸ ਮੌਕੇ ਗੁਰਬਾਜ਼ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਕਣਕ ਅਤੇ ਸਰੋਂ ਦੀ ਫ਼ਸਲ ਉਪਰ ਰੇਹਾਂ ਸਪਰੇਹਾਂ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਕਿਸਾਨਾਂ ਨਾਲ ਸਪਰੇਅ ਕਰਨ ਦੇ ਢੰਗ ਅਤੇ ਸਮੇਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਨਦੀਨ ਕੰਟਰੋਲ ਸਬੰਧੀ ਨੁਕਤੇ ਦੱਸੇ ਅਤੇ ਯੂਰੀਆ ਖ਼ਾਦ ਖੇਤੀ ਖਰਚੇ ਘਟਾਉਣ ਦੀ ਅਪੀਲ ਕੀਤੀ। ਇਸ ਮੌਕੇ ਗਗਨਦੀਪ ਸਿੰਘ ਏਟੀਐਮ ਨੇ ਕਿਸਾਨਾਂ ਨੂੰ ਸਮੈਮ, ਸੀਡੀਪੀ ਅਤੇ ਸੀਆਰਐਮ ਸਕੀਮ ਅਧੀਨ ਪਰਾਲੀ ਸਾਂਭਣ ਲਈ ਖੇਤੀਬਾੜੀ ਮਸ਼ੀਨਰੀ ’ਤੇ ਮਿਲਣ ਵਾਲੀਆਂ ਸਬਸਿਡੀ ਸਬੰਧੀ ਦੱਸਿਆ। ਇਸ ਸਮੇਂ ਮੈਡਮ ਅਮਨਦੀਪ ਕੌਰ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਸਬੰਧੀ ਦੱਸਿਆ। ਕੈਂਪ ਦੌਰਾਨ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਕੈਂਪ ਦੇ ਅੰਤ ਵਿਚ ਪਿੰਡ ਵਾਸੀਆਂ ਵਲੋਂ ਸਮੂਹ ਸਟਾਫ਼ ਨੂੰ ਸਨਾਮਨਿਤ ਕੀਤਾ ਗਿਆ। ਇਸ ਮੌਕੇ ਹਰਦੀਪ ਸਿੰਘ, ਹਰਪਿੰਦਰ ਸਿੰਘ, ਜਗਸੀਰ ਸਿੰਘ, ਮਨਪ੍ਰੀਤ ਸਿੰਘ, ਹਰੀ ਸਿੰਘ, ਚਰਨਜੀਤ ਸਿੰਘ, ਸ਼ਿੰਦਰ ਸਿੰਘ, ਸਿਕੰਦਰ ਸਿੰਘ, ਕਮਿੱਕਰ ਸਿੰਘ, ਧਰਮਪਿੰਦਰ ਸਿੰਘ ਅਤੇ ਬਲਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ।