ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਾਇਆ
ਮੁੱਖ ਖੇਤੀਬਾੜੀ ਅਫ਼ਸਰ
Publish Date: Thu, 26 Feb 2026 04:08 PM (IST)
Updated Date: Fri, 27 Feb 2026 04:02 AM (IST)

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀਆਂ ਹਦਾਇਤਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪਿੰਡ ਮਹਿਲ ਵਿਖੇ ਸੀਡ ਵਿਲੇਜ਼ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਗੁਰਬਾਜ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਨੇ ਕਿਸਾਨਾਂ ਨੂੰ ਕਣਕ ਅਤੇ ਸਰ੍ਹੋਂ ਦੀ ਫ਼ਸਲ ਵਿਚ ਚੇਪੇ ਦੀ ਪਹਿਚਾਣ ਅਤੇ ਰੋਕਥਾਮ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਣਕ ਵਾਲੇ ਖੇਤਾਂ ਵਿਚ ਝੋਨੇ ਨੂੰ ਫਾਸਫੋਰਸ ਖਾਦਾਂ ਨਾ ਪਾਉਣ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਐਗਰੀ ਸਟੈਕ ਅਧੀਨ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦਾ ਮੰਡੀਕਰਨ ਖੁਦ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖ਼ੂਬੀ ਨਿਭਾਈ ਅਤੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿਚ ਵਧਦੇ ਤਾਪਮਾਨ ਦਾ ਪ੍ਰਭਾਵ ਤੋਂ ਬਚਾਅ ਕਰਨ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਬਾਰੇ ਦੱਸਿਆ ਅਤੇ ਕਿਸਾਨਾ ਨੂੰ ਬੀਜ਼ ਬਣਾੳਣ ਲਈ ਜ਼ਰੂਰੀ ਨੁਕਤੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀਆਂ ਪੀਆਰ ਕਿਸਮਾਂ ਦੀ ਕਾਸ਼ਤ ਕਰਨ ਲਈ ਕਿਹਾ ਅਤੇ ਮੂੰਗੀ, ਜੰਤਰ ਦੇ ਨਾਲ ਨਾਲ ਸਾਉਣੀ, ਮੱਕੀ ਅਤੇ ਨਰਮੇ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗਗਨਦੀਪ ਸਿੰਘ ਏਟੀਐੱਮ ਨੇ ਕਿਸਾਨਾ ਨੂੰ ਮਿੱਟੀ ਪਾਣੀ ਪਰਖ਼ ਦੀ ਮਹੱਤਤਾ ਬਾਰੇ ਦੱਸਿਆ ਅਤੇ ਦੁੱਨੇਕੇ ਵਿਖੇ ਖੇਤੀਬਾੜੀ ਵਿਭਾਗ ਦੀ ਭੋਂ ਪਰਖ਼ ਲੈਬਾਰਟਰੀ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲਾਭ ਲੈ ਰਹੇ ਕਿਸਾਨਾਂ ਨੂੰ ਈਕੇਵਾਈਸੀ ਕਰਵਾੳਣ ਲਈ ਕਿਹਾ ਅਤੇ ਕਿਸਾਨਾਂ ਨੂੰ ਆਤਮਾ ਵਿਭਾਗ ਵੱਲੋਂ ਮਿਲਣ ਵਾਲੀਆਂ ਵੱਖ ਵੱਖ ਸਹੂਲਤਾਂ ਬਾਰੇ ਦੱਸਿਆ। ਇਸ ਮੌਕੇ ਮੈਡਮ ਅਮਨਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਸੰਸਥਾ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਉਪਰਾਲੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਹਰਦੀਪ ਸਿੰਘ, ਸੈਕਟਰੀ ਟਹਿਲ ਸਿੰਘ, ਮੇਹਰ ਸਿੰਘ, ਦਰਸ਼ਨ ਸਿੰਘ, ਮੇਅਰ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ, ਰਸ਼ਪਾਲ ਸਿੰਘ, ਬਗੀਚਾ ਸਿੰਘ ਅਤੇ ਜਸਵੰਤ ਸਿੰਘ ਆਦਿ ਕਿਸਾਨ ਹਾਜ਼ਰ ਸਨ।