- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਮਜ਼ਬੂਤ ਦਾਅਵੇਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਪਿੰਡ ਦੋਸਾਂਝ ਵਿਖੇ ਭਰਵਾਂ ਹੁੰਗਾਰਾ ਮਿਲਿਆ। ਪਿੰਡ ਦੋਸਾਂਝ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਚਮਕੌਰ ਸਿੰਘ ਸੰਘਾ, ਨਛੱਤਰ ਸਿੰਘ ਸੰਘਾ, ਪ੍ਰਤਾਪ ਸਿੰਘ ਖੈਹਰਾ ਅਤੇ ਬੂਟਾ ਸਿੰਘ ਦੋਸਾਂਝ ਦੀ ਅਗਵਾਈ ਹੇਠ ਇਕ ਵਿਸ਼ਾਲ ਇਕੱਠ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੱਖਣ ਬਰਾੜ ਨੇ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਆਪਣੇ ਪਿਤਾ ਮਰਹੂਮ ਜੱਥੇਦਾਰ ਤੋਤਾ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਧਰਮਕੋਟ ਵਿਚ ਕਰਵਾਏ ਗਏ ਇਤਿਹਾਸਕ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਨੇ ਹਮੇਸ਼ਾ ਹਲਕੇ ਦੀ ਸੇਵਾ ਨੂੰ ਪਹਿਲ ਦਿੱਤੀ ਅਤੇ ਉਹ ਵੀ ਆਪਣੇ ਪਿਤਾ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਹਲਕੇ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਨੂੰ ਮਜ਼ਬੂਤ ਕਰਨ। ਇਸ ਮੌਕੇ ਉਨ੍ਹਾਂ ਵੱਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਿਹਨਤ ਨੂੰ ਦੇਖਦਿਆਂ ਬੂਟਾ ਸਿੰਘ ਦੋਸਾਂਝ ਨੂੰ ਹਲਕਾ ਧਰਮਕੋਟ ਦੇ ਐੱਸਸੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਭੁੱਲਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ’ਤੇ ਗਿਆਨੀ ਛਿੰਦਰ ਸਿੰਘ, ਮੰਗਲੀ ਬਾਬਾ ਗਿਆਨੀ ਹਰਮੇਲ ਸਿੰਘ ਜੱਸ ਸੰਘਾ, ਜਗਜੀਤ ਸਿੰਘ ਜੱਗਾ ਦੋਸਾਂਝ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਤੇ ਪਿੰਡ ਨਿਵਾਸੀ ਹਾਜ਼ਰ ਸਨ।