ਦੇਹ ਵਪਾਰ ਮਾਮਲੇ 'ਚ ਘਿਰਿਆ ਅਕਾਲੀ ਦਲ: ਬਲਤੇਜ ਪੰਨੂ ਨੇ ਸਿਆਸੀ ਚੁੱਪ 'ਤੇ ਵਿੰਨ੍ਹਿਆ ਨਿਸ਼ਾਨਾ, ਪੁੱਛਿਆ- 'ਕਿੱਥੇ ਹੈ ਪੰਜਾਬ ਬਚਾਓ ਬ੍ਰਿਗੇਡ?'
ਮੋਗਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਵਿੱਚ ਚੱਲ ਰਹੇ ਦੇਹ ਵਪਾਰ ਦੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ। ਇਸ ਮਾਮਲੇ ਵਿੱਚ ਅਕਾਲੀ ਦਲ ਦੇ ਸਥਾਨਕ ਆਗੂ ਜਗਜੀਤ ਸਿੰਘ ਜੀਤਾ ਦੀ ਗ੍ਰਿਫ਼ਤਾਰੀ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਪੁਲਿਸ ਨੇ ਜੀਤਾ ਵੱਲੋਂ ਚਲਾਏ ਜਾ ਰਹੇ ਹੋਟਲ ਵਿੱਚ ਛਾਪੇਮਾਰੀ ਕਰਕੇ ਕਈ ਕੁੜੀਆਂ ਨੂੰ ਮੌਕੇ ਤੋਂ ਬਰਾਮਦ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਲੜਕੀ ਵੀ ਸ਼ਾਮਲ ਦੱਸੀ ਜਾ ਰਹੀ ਹੈ।
Publish Date: Thu, 16 Apr 2026 11:04 AM (IST)
Updated Date: Thu, 16 Apr 2026 11:13 AM (IST)

ਮੋਗਾ: ਮੋਗਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਵਿੱਚ ਚੱਲ ਰਹੇ ਦੇਹ ਵਪਾਰ ਦੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ। ਇਸ ਮਾਮਲੇ ਵਿੱਚ ਅਕਾਲੀ ਦਲ ਦੇ ਸਥਾਨਕ ਆਗੂ ਜਗਜੀਤ ਸਿੰਘ ਜੀਤਾ ਦੀ ਗ੍ਰਿਫ਼ਤਾਰੀ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਪੁਲਿਸ ਨੇ ਜੀਤਾ ਵੱਲੋਂ ਚਲਾਏ ਜਾ ਰਹੇ ਹੋਟਲ ਵਿੱਚ ਛਾਪੇਮਾਰੀ ਕਰਕੇ ਕਈ ਕੁੜੀਆਂ ਨੂੰ ਮੌਕੇ ਤੋਂ ਬਰਾਮਦ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਲੜਕੀ ਵੀ ਸ਼ਾਮਲ ਦੱਸੀ ਜਾ ਰਹੀ ਹੈ।
ਬਲਤੇਜ ਪੰਨੂ ਦਾ ਅਕਾਲੀ ਦਲ 'ਤੇ ਤਿੱਖਾ ਹਮਲਾ
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰੇ ਵਿੱਚ ਲਿਆ ਹੈ। ਪੰਨੂ ਨੇ ਸੋਸ਼ਲ ਮੀਡੀਆ ਰਾਹੀਂ ਸਵਾਲ ਚੁੱਕੇ ਹਨ ਕਿ:
ਇੱਕ ਪਾਸੇ ਅਕਾਲੀ ਦਲ 'ਪੰਜਾਬ ਬਚਾਓ ਰੈਲੀਆਂ' ਕਰ ਰਿਹਾ ਹੈ ਅਤੇ ਦੂਜੇ ਪਾਸੇ ਉਨ੍ਹਾਂ ਦੇ ਆਗੂ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹਨ।
ਜਗਜੀਤ ਸਿੰਘ ਜੀਤਾ ਦੀਆਂ ਤਾਜ਼ਾ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ।
ਪੰਨੂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਦਾ ਨਾਮ ਅਜਿਹੇ ਮਾਮਲਿਆਂ ਵਿੱਚ ਆਉਣਾ ਨਵੀਂ ਗੱਲ ਨਹੀਂ ਹੈ, ਕਿਉਂਕਿ ਮੋਗਾ ਦੇ ਪੁਰਾਣੇ ਸੈਕਸ ਸਕੈਂਡਲਾਂ ਵਿੱਚ ਵੀ ਕਈ ਵੱਡੇ ਅਕਾਲੀ ਆਗੂ ਨਾਮਜ਼ਦ ਰਹੇ ਹਨ।
ਸਿਆਸੀ ਚੁੱਪ 'ਤੇ ਉੱਠੇ ਸਵਾਲ
ਇੰਨੀ ਵੱਡੀ ਗ੍ਰਿਫ਼ਤਾਰੀ ਹੋਣ ਦੇ ਬਾਵਜੂਦ ਅਕਾਲੀ ਦਲ ਦੇ ਕਿਸੇ ਵੀ ਸੀਨੀਅਰ ਆਗੂ ਨੇ ਹਾਲੇ ਤੱਕ ਇਸ ਮਾਮਲੇ 'ਤੇ ਕੋਈ ਸਪੱਸ਼ਟੀਕਰਨ ਜਾਂ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਨਾਬਾਲਗ ਲੜਕੀ ਦੀ ਬਰਾਮਦਗੀ ਹੋਣ ਕਾਰਨ ਇਹ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਇਸ ਮਾਮਲੇ 'ਤੇ ਕਰ ਰਹੀ ਹੈ ਜਾਂਚ
ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਦੋਸ਼ੀਆਂ ਖ਼ਿਲਾਫ਼ ਮੋਰਲ ਟ੍ਰੈਫਿਕਿੰਗ ਐਕਟ ਸਮੇਤ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ ਅਤੇ ਹੋਰ ਸੰਬੰਧਿਤ ਵਿਅਕਤੀਆਂ ਦੀ ਭਾਲ ਜਾਰੀ ਹੈ। ਡੀਐਸਪੀ ਨੇ ਕਿਹਾ ਕਿ ਸ਼ਹਿਰ ਵਿੱਚ ਇਸ ਤਰ੍ਹਾਂ ਦੇ ਗੈਰਕਾਨੂੰਨੀ ਧੰਦਿਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਸ਼ਲਾਘਾਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੋਗਾ ਦੇ ਬੁੱਗੀਪੁਰਾ ਚੌਕ ਨੇੜੇ ਕੁਝ ਹੋਟਲਾਂ ਵਿੱਚ ਚੱਲ ਰਹੇ ਅਜਿਹੇ ਗੈਰਕਾਨੂੰਨੀ ਧੰਦੇ ਦਾ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਜਾ ਚੁੱਕਾ ਹੈ, ਜਿਸ ਨਾਲ ਸਪਸ਼ਟ ਹੁੰਦਾ ਹੈ ਕਿ ਪੁਲਿਸ ਵੱਲੋਂ ਇਸ ਮਾਮਲੇ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।