ਅਕਾਲੀ ਦਲ ਵਾਰਸ ਪੰਜਾਬ ਦੇ ਦੀ ਹੋਈ ਮੀਟਿੰਗ
ਮੋਗਾ ਜ਼ਿਲ੍ਹੇ ਅੰਦਰ ਪੈਂਦੇ ਪਿੰਡ ਡਗਰੂ
Publish Date: Sat, 11 Apr 2026 03:53 PM (IST)
Updated Date: Sun, 12 Apr 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਮੋਗਾ ਜ਼ਿਲ੍ਹੇ ਅੰਦਰ ਪੈਂਦੇ ਪਿੰਡ ਡਗਰੂ ਵਿਚ ਵਾਰਸ ਅਕਾਲੀ ਦਲ (ਵਾਰਸ ਪੰਜਾਬ ਦੇ) ਵੱਲੋਂ ਇਕ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਰਛਪਾਲ ਸਿੰਘ ਸ਼ੋਸ਼ਣ ਦੀ ਅਗਵਾਈ ਹੇਠ ਰੱਖਾ ਸਿੰਘ ਪ੍ਰਧਾਨ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ 14 ਅਪ੍ਰੈਲ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਣ ਵਾਲੀ ਵਿਸ਼ਾਲ ਕਾਨਫਰੰਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਹਲਕਾ ਇੰਚਾਰਜ ਰਛਪਾਲ ਸਿੰਘ ਸ਼ੋਸ਼ਣ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਸਾਖੀ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਸਿੱਖ ਇਤਿਹਾਸ ਦਾ ਸੁਨਹਿਰਾ ਅਧਿਆਇ ਹੈ, ਜੋ ਸਾਨੂੰ ਆਪਣੇ ਅਸੂਲਾਂ ਅਤੇ ਵਿਰਾਸਤ ਨਾਲ ਜੋੜਦਾ ਹੈ। ਉਨ੍ਹਾਂ ਨੇ ਪਿੰਡ ਡਗਰੂ ਸਮੇਤ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ 14 ਅਪ੍ਰੈਲ ਨੂੰ ਤਲਵੰਡੀ ਸਾਬੋ ਪਹੁੰਚ ਕੇ ਇਸ ਇਤਿਹਾਸਕ ਕਾਨਫਰੰਸ ਦਾ ਹਿੱਸਾ ਬਣਨ। ਇਸ ਮੌਕੇ ਇਕਬਾਲ ਸਿੰਘ ਖੱਟੜ, ਬਲਵੀਰ ਸਿੰਘ ਜਸਵੰਤ ਸਿੰਘ ਫੌਜੀ ਰੂਪ ਸਿੰਘ ਗੁਰਮੇਲ ਸਿੰਘ ਮੈਂਬਰ ਗੁਰਚਰਨ ਸਿੰਘ, ਮਹਿੰਦਰ ਸਿੰਘ ਫੌਜੀ ਗੁਰਦੁਆਰਾ ਪ੍ਰਬੰਧ ਕਮੇਟੀ ਡਗਰੂ, ਹਰਬੰਸ ਸਿੰਘ, ਸ਼ੇਰਾ ਸਿੰਘ, ਸੁਖਚੈਨ ਸਿੰਘ, ਡਾਕਟਰ ਮਲਕੀਤ ਸਿੰਘ, ਸਵਰਨ ਸਿੰਘ, ਜਗਦੀਪ ਸਿੰਘ ਜੱਗਾ, ਗੁਰਮੀਤ ਸਿੰਘ ਗੋਪੀ, ਨਿਰਮਲ ਸਿੰਘ ਨਿੰਮਾ ਅਤੇ ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ।