- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਮਕੋਟ ਵਿਖੇ ਹੋ ਰਹੀ ਪੰਜਾਬ ਬਚਾਓ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਗੱਲ ਆਖੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਦੋਸ਼ ਲਾਇਆ ਕਿ ਖੇਤੀਬਾੜੀ ਮੋਟਰ ਕੁਨੈਕਸ਼ਨ 18 ਲੱਖ ਰੁਪਏ ਵਿਚ ਵਿਕ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਖੇਤੀਬਾੜੀ ਲੋੜਾਂ ਲਈ ਬਿਜਲੀ ਕੁਨ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਧਰਮਕੋਟ : ਧਰਮਕੋਟ ਵਿਖੇ ਹੋ ਰਹੀ ਪੰਜਾਬ ਬਚਾਓ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਪਾਰਟੀ ਆਗੂਆਂ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਗੱਲ ਆਖੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਦੋਸ਼ ਲਾਇਆ ਕਿ ਖੇਤੀਬਾੜੀ ਮੋਟਰ ਕੁਨੈਕਸ਼ਨ 18 ਲੱਖ ਰੁਪਏ ਵਿਚ ਵਿਕ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਖੇਤੀਬਾੜੀ ਲੋੜਾਂ ਲਈ ਬਿਜਲੀ ਕੁਨੈਕਸ਼ਨ ਹਾਸਲ ਕਰਨ ਵਾਸਤੇ ਕਥਿਤ ਤੌਰ 'ਤੇ ਵੱਡੀਆਂ ਰਕਮਾਂ ਖਰਚ ਕਰਨੀਆਂ ਪੈ ਰਹੀਆਂ ਹਨ।