- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਘਾਪੁਰਾਣਾ ਦੇ ਨੇੜਲੇ ਪਿੰਡ ਬੰਬੀਹਾ

ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ: ਬਾਘਾਪੁਰਾਣਾ ਦੇ ਨੇੜਲੇ ਪਿੰਡ ਬੰਬੀਹਾ ਭਾਈ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਪਾਰਟੀ ਨਾਲ ਸਬੰਧਤ 19 ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਵਿਚ ਜ਼ਿਲ੍ਹਾ ਜਨਰਲ ਸਕੱਤਰ ਤੇਜਿੰਦਰ ਸਿੰਘ ਰਾਏ ਬੰਬੀਹਾ ਭਾਈ ਦੀ ਭੂਮਿਕਾ ਰਹੀ। ਇਸ ਮੌਕੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਜੀ ਆਇਆਂ ਆਖਿਆ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਪਾਰਟੀ ਵੱਲੋਂ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਚਰਚਾ ਸ਼ੁਰੂ ਹੋ ਚੁੱਕੀ ਹੈ ਅਤੇ ਪਾਰਟੀ ਵੱਲੋਂ ਪਿੰਡ-ਪਿੰਡ ਅਤੇ ਘਰ-ਘਰ ਤੱਕ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣਗੇ। ਇਸ ਮੌਕੇ ਬਲਵਿੰਦਰ ਸਿੰਘ ਵਾਂਦਰ, ਗੁਰਚਰਨ ਸਿੰਘ ਸਿੱਧੂ, ਬਾਬਾ ਸਰਬਜੀਤ ਸਿੰਘ ਸਿੱਧੂ, ਕਰਮ ਸਿੰਘ ਮਾਹਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।