
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟ ਈਸੇ ਖਾਂ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਇਤਿਹਾਸਕ ਰੈਲੀ ’ਚ ਧਰਮਕੋਟ ਹਲਕੇ ਸਮੇਤ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਹੋਣ ਦੀ ਉਮੀਦ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਚਰਨਜੀਤ ਸਿੰਘ ਮੂਸੇ ਵਾਲੇ ਨੇ ਪ੍ਰੈੱਸ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 9 ਸਤੰਬਰ ਦੀ ਧਰਮਕੋਟ ਰੈਲੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਲੋਕਾਂ ਦੇ ਵਿਸ਼ਵਾਸ ਦਾ ਵੱਡਾ ਪ੍ਰਤੀਕ ਬਣੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਵਿਰੋਧੀਆਂ ਦੀਆਂ ਸਾਰੀਆਂ ਸਿਆਸੀ ਚਾਲਾਂ ਨੂੰ ਨਾਕਾਮ ਕਰ ਦੇਵੇਗੀ ਅਤੇ ਪੰਜਾਬ ਦੀ ਸਿਆਸਤ ਵਿਚ ਨਵਾਂ ਸੁਨੇਹਾ ਦੇਵੇਗੀ। ਚਰਨਜੀਤ ਸਿੰਘ ਮੂਸੇ ਵਾਲੇ ਨੇ ਕਿਹਾ ਕਿ ਧਰਮਕੋਟ ਹਲਕੇ ਦੇ ਲੋਕ ਅੱਜ ਵੀ ਸਵਰਗੀ ਜਥੇਦਾਰ ਤੋਤਾ ਸਿੰਘ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਧਰਮਕੋਟ ਖੇਤਰ ਦੇ ਵਿਕਾਸ ਨੂੰ ਪਹਿਲ ਦਿੱਤੀ ਅਤੇ ਸੜਕਾਂ, ਸਿੱਖਿਆ, ਸਿਹਤ ਅਤੇ ਹੋਰ ਜਨਤਕ ਸਹੂਲਤਾਂ ਦੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਵਿਕਾਸ ਦੇ ਮਸੀਹੇ ਵਜੋਂ ਜਾਣੇ ਜਾਂਦੇ ਸਵਰਗੀ ਜਥੇਦਾਰ ਤੋਤਾ ਸਿੰਘ ਨੇ ਧਰਮਕੋਟ ਹਲਕੇ ਨੂੰ ਵਿਕਾਸ ਦੀ ਰਾਹ