- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ ਚੜਿੱਕ: ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਹੇਠ ਪਿੰਡ ਮੱਲ੍ਹੀਆਂ ਵਾਲਾ ਵਿਖੇ ਜਸਵਿੰਦਰ ਸਿੰਘ ਸ਼ਿੰਦਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ’ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਤਿਆਰੀ ਵੱਟਣ ਲਈ ਵਰਕਰਾਂ ਨੂੰ ਲਾਮਬੰਦ ਕਰਦਿਆਂ 24 ਸਤੰਬਰ ਨੂੰ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਮੋਗਾ ਵਿਖੇ ਲਾਏ ਜਾ ਰਹੇ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਵਰਕਰਾਂ ਨੇ ਹਾਜ਼ਰੀ ਭਰੀ ਤੇ ਅਕਾਲੀ ਦਲ ਬਾਦਲ ਦੇ ਜ਼ਿੰਦਾਬਾਦ ਦੇ ਨਾਅਰੇ ਲਗਾਏ। ਰਿਟਾ. ਮੁਲਾਜ਼ਮ ਆਗੂ ਗੁਰਜੀਤ ਸਿੰਘ ਮੱਲ੍ਹੀ ਨੇ ਕਿਹਾ ਕਿ ਜ਼ੋ ਵੀ ਸੂਬੇ ਅੰਦਰ ਵਿਕਾਸ ਹੋਏ ਹਨ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੇ ਸਮੇਂ ਹੋਏ ਹਨ ਤੇ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਝੂਠ ਮਾਰਕੇ ਸੱਤਾ ਵਿਚ ਆਈ ਹੈ, ਦੇ ਪੱਲੇ ਝੂਠੇ ਪਰਚੇ, ਝੂਠੇ ਭਾਸ਼ਣ ਤੋਂ ਇਲਾਵਾ ਕੁੱਝ ਨਹੀਂ ਹੈ । ਇਸ ਮੌਕੇ ਸੰਜੀਤ ਸਿੰਘ ਗਿੱਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ਫ਼ਾ ਹਨ ਕਿਉਂਕਿ ਇਸ ਸਰਕਾਰ ਦੀਆਂ ਗ਼ਲਤ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਕਰਜੇ ਵਿੱਚ ਡੁੱਬ ਰਿਹਾ ਹੈ ਅਤੇ ਸੂਬਾ ਵਿਕਾਸ ਪੱਖੋਂ ਡੁੱਬ ਚੁੱਕਾ ਹੈ ਇਸ ਲਈ ਹੁਣ ਲੋਕ ਆਪਣਾ ਮਨ ਬਣਾ ਚੁੱਕੇ ਹਨ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਵਾਂਗੇ । ਇਸ ਮੌਕੇ ਸੀਨੀ: ਅਕਾਲੀ ਆਗੂ ਜਸਵਿੰਦਰ ਸ਼ਿੰਦਾ, ਸਾਬਕਾ ਸਰਪੰਚ ਗੁਰਦੇਵ ਸਿੰਘ, ਗੁਰਜੀਤ ਸਿੰਘ, ਬੂਟਾ ਸਿੰਘ, ਪੱਪਾ ਸਿੰਘ, ਲਾਲੀ, ਗੋਪੀ ਦੁਕਾਨਦਾਰ, ਅਰਸ਼ਦੀਪ ਸਿੰਘ, ਬਲਤੇਜ ਸਿੰਘ, ਗੁਰਪਾਲ ਸਿੰਘ ਅਤੇ ਚਾਨਣ ਸਿੰਘ ਆਦਿ ਹਾਜ਼ਰ ਸਨ।