- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਕਸਬੇ ਤੋਂ ਥੋੜ੍ਹੀ ਦੂਰ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਿਹਾਲਗੜ੍ਹ ਵਿਖੇ ਜਸਵਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪੰਜਾਬ ਪੁਲਿਸ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਖੰਡ ਜਾਪ ਦੇ ਭੋਗ ਪਾਏ ਗਏ। ਜਿਸ ਵਿੱਚ ਇਲਾਕੇ ਅਤੇ ਨਗਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਕੀਰਤਨੀ ਜਥੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਕੀਰਤਨੀ ਜਥੇ ਨੇ ਗੁਰਬਾਣੀ ਦੇ ਉਪਦੇਸ਼ਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ, ਨਾਮ ਸਿਮਰਨ ਕਰਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣਾ ਜੀਵਨ ਸੇਵਾ, ਸਿਮਰਨ ਅਤੇ ਪਰਉਪਕਾਰ ਦੇ ਲੇਖੇ ਲਾਉਣਾ ਚਾਹੀਦਾ ਹੈ ਅਤੇ ਸਮਾਜ ਵਿਚ ਆਪਸੀ ਭਾਈਚਾਰਾ, ਪ੍ਰੇਮ-ਪਿਆਰ ਤੇ ਸਾਂਝ ਬਣਾਈ ਰੱਖਣੀ ਚਾਹੀਦੀ ਹੈ। ਇਸ ਉਪਰੰਤ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ, ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਹੈੱਡ ਗ੍ਰੰਥੀ ਬਾਬਾ ਬਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਪਹੁੰਚੀਆਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਗੁਰਦੇਵ ਸਿੰਘ ਨਿਹਾਲਗੜ੍ਹ, ਸੁਖਦੇਵ ਸਿੰਘ, ਬਚਿੱਤਰ ਸਿੰਘ ਨੰਬਰਦਾਰ, ਰੂਬਲਪ੍ਰੀਤ ਢਿੱਲੋਂ, ਸੋਨੂੰ ਸਿੱਧੂ, ਦਲਜੀਤ ਸਿੰਘ ਬਿੱਟੂ, ਬਾਦਲ ਸਿੰਘ, ਕਰਨਪਾਲ ਸਿੰਘ ਕੋਟ ਈਸੇ ਖਾਂ, ਕਾਲਾ ਸਚਦੇਵਾ, ਸਵਰਣ ਸਿੰਘ ਅਤੇ ਜਗੀਰ ਸਿੰਘ ਕਮਾਸ, ਡਾ. ਗੁਰਮੇਜ ਸਿੰਘ, ਹਰਦਿਆਲ ਸਿੰਘ ਢਿਲੋਂ,ਅਨਮੋਲ ਲੀਡਰ ਡੀਆਈਜੀ ਫ਼ਰੀਦਕੋਟ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਜਸਵਿੰਦਰ ਵਲੋਂ ਸਾਰੀ ਸੰਗਤ ਨੂੰ ਜੀ ਆਇਆਂ ਆਖਿਆ ।