ਝੋਨੇ ਦੀ ਖਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ : ਚੇਅਰਮੈਨ ਝੋਨੇ ਦੀ ਸਰਕਾਰੀ ਖਰੀਦ 1
Publish Date: Sat, 03 Oct 2026 04:36 PM (IST)
Updated Date: Sun, 04 Oct 2026 04:02 AM (IST)
ਕਿਸਾਨ ਭਰਾਵਾਂ ਨੂੰ 17 ਫੀਸਦੀ ਨਮੀ ਵਾਲਾ ਝੋਨਾ ਹੀ ਵੱਢਣ ਦੀ ਅਪੀਲ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ ਝੋਨੇ ਦੀ ਸਰਕਾਰੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ, ਝੋਨੇ ਦੀ ਖਰੀਦ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਮੰਡੀ ਪ੍ਰਬੰਧਾਂ, ਸਫ਼ਾਈ, ਖਰੀਦ ਪ੍ਰਬੰਧਾਂ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ 17 ਫੀਸਦੀ ਨਮੀ ਵਾਲਾ ਝੋਨਾ ਹੀ ਵੱਢ ਕੇ ਮੰਡੀਆਂ ਵਿੱਚ ਲਿਆਂਦਾ ਜਾਵੇ, ਤਾਂ ਜੋ ਫ਼ਸਲ ਦੀ ਖਰੀਦ ਵਿਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਹੋਈ ਫ਼ਸਲ ਦਾ ਇੱਕ-ਇੱਕ ਦਾਣਾ ਸਰਕਾਰੀ ਨਿਯਮਾਂ ਅਨੁਸਾਰ ਖਰੀਦਣ ਲਈ ਮੰਡੀ ਪ੍ਰਬੰਧ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਫ਼ਸਲ ਦੀ ਕਟਾਈ ਅਤੇ ਮੰਡੀ ਵਿਚ ਲਿਆਉਣ ਸਮੇਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ।