- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਲ ਇੰਡੀਆ ਵਾਲਮੀਕਿ ਖ਼ਾਲਸਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵੱਲੋਂ ਬਹੋਨਾ ਰੋਡ ਸਥਿਤ ਬਸਤੀ ਲਾਲ ਸਿੰਘ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਆਲ ਇੰਡੀਆ ਮਜ਼੍ਹਬੀ ਸਿੰਘ ਵੈੱਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸੁਖਮੰਦਰ ਸਿੰਘ ਗੱਜਣਵਾਲਾ, ਰੰਗਰੇਟਾ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਜਿੰਦਰਪਾਲ ਸਿੰਘ, ਵਾਲਮੀਕਿ ਖ਼ਾਲਸਾ ਦਲ ਦੇ ਪ੍ਰਧਾਨ ਅਮਰਜੀਤ ਸਿੰਘ, ਗੁਰਦੁਆਰਾ ਬਾਬਾ ਜੀਵਨ ਸਿੰਘ ਸੇਵਾ ਸਿੰਘ ਦੇ ਪ੍ਰਧਾਨ ਸੋਹਣ ਸਿੰਘ ਖ਼ਾਲਸਾ ਸਮੇਤ ਹੋਰ ਸੇਵਾਦਾਰਾਂ ਨੇ ਬਾਬਾ ਜੀਵਨ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗੁਰਮੇਲ ਸਿੰਘ, ਗੁਰਮੇਲ ਸਿੰਘ ਖ਼ਾਲਸਾ, ਇਕਬਾਲ ਸਿੰਘ ਰਾਜੇਆਣਾ, ਜੀਤਾ ਸਿੰਘ, ਕੁਲਦੀਪ ਸਿੰਘ ਮਾਹਲਾ, ਲਾਡੀ ਸਿੰਘ, ਨਿੰਦੂ ਸਿੰਘ, ਨਿੱਕਾ ਸਿੰਘ, ਬਲਦੇਵ ਸਿੰਘ, ਕਾਕਾ ਸਿੰਘ ਘਾਰੂ, ਭਿੰਦਾ ਸਿੰਘ ਘਾਰੂ, ਰਾਜ ਕੁਮਾਰ, ਮੰਗੂ ਸਿੰਘ, ਨਛੱਤਰ ਸਿੰਘ ਗਿੱਲ, ਗੋਪੀ ਸਿੰਘ ਗਿੱਲ, ਹਰਪ੍ਰੀਤ ਸਿੰਘ, ਕੈਪਟਨ ਜਗਸੀਰ ਸਿੰਘ, ਵਿਨੋਦ ਗਿੱਲ, ਬੇਅੰਤ ਸਿੰਘ ਗਿੱਲ ਅਤੇ ਸਨੀ ਘਾਰੂ ਆਦਿ ਹਾਜ਼ਰ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਿਆਰਾ ਸਿੰਘ ਬੱਧਨੀ ਨੂੰ ਸੰਤ ਬਾਬਾ ਕੁਲਦੀਪ ਸਿੰਘ ਸੇਖੋਂ ਅਤੇ ਦਲ ਵੱਲੋਂ ਵਿਸ਼ੇਸ਼ ਤੌਰ ’ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।