- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਫ਼ਰੀਦਕੋਟ ਦੀ ਜੈਤੋ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ: ਜ਼ਿਲ੍ਹਾ ਫ਼ਰੀਦਕੋਟ ਦੀ ਜੈਤੋ ਮੰਡੀ ਵਿਖੇ ਸਥਾਪਿਤ ਅਲਾਇੰਸ ਇੰਟਰਨੈਸ਼ਨਲ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਖੇਤਰ ਵਿਚ ਚਾਨਣ ਮੁਨਾਰਾ ਸਿੱਧ ਹੋ ਰਿਹਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’ ਦੀ ਅਗਵਾਈ ’ਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਅਧਿਆਪਕਾਂ ਦੀ ਟੀਮ ਵੱਲੋਂ ਜਿੱਥੇ ਬੱਚਿਆਂ ਦੇ ਮਾਨਸਿਕ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਂਦੀ ਹੈ, ਉੱਥੇ ਹੀ ਅਨੁਸ਼ਾਸਨ, ਸੁਰੱਖਿਅਤ ਦੇ ਪ੍ਰੇਰਨਾਦਾਇਕ ਮਾਹੌਲ ਵਿਚ ਉਨ੍ਹਾਂ ਦਾ ਭਵਿੱਖ ਵੀ ਤਰਸ਼ਿਆ ਜਾਂਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਇੱਥੇ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਹਰ ਸਾਲ ਵਿੱਦਿਅਕ ਖੇਤਰ ਵਿਚ ਉੱਚ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਖੇਡਾਂ, ਸੱਭਿਆਚਾਰਕ ਅਤੇ ਹੋਰ ਵਿੱਦਿਅਕ ਗਤੀਵਿਧੀਆਂ ਵਿਚ ਵੀ ਵੱਡੀਆਂ ਉਪਲਬਧੀਆਂ ਹਾਸਿਲ ਕਰ ਰਹੇ ਹਨ। ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਅਤੇ ਸਮੁੱਚੇ ਸਟਾਫ਼ ਦੇ ਸਾਂਝੇ ਯਤਨਾਂ ਨਾਲ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਕਾਰਨ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਦਾਖ਼ਲੇ ਲਈ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਦੱਸਿਆ ਕਿ ਪ੍ਰੀ-ਨਰਸਰੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਕੂਲ ਨਾਲ ਜੁੜਨ। ਉਨ੍ਹਾਂ ਹੋਰ ਦੱਸਿਆ ਕਿ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹੈ, ਜਿਸ ਵਿਚ ਛੋਟੇ ਬੱਚਿਆਂ ਲਈ ਸਮਾਰਟ ਕਲਾਸਾਂ, ਵੱਡੀਆਂ ਜਮਾਤਾਂ ਲਈ ਪ੍ਰੋਜੈਕਟਰ ਰਾਹੀਂ ਪੜ੍ਹਾਈ, ਵੱਖ-ਵੱਖ ਵਿਸ਼ਿਆਂ ਲਈ ਲੈਬਜ਼ ਅਤੇ ਗਰਮੀ ਦੇ ਮੌਸਮ ਨੂੰ ਦੇਖਦਿਆਂ ਸਾਰੇ ਕਲਾਸਰੂਮ ਏਸੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਵੱਲੋਂ ਦੂਰੋਂ ਆਉਣ ਵਾਲੇ ਬੱਚਿਆਂ ਲਈ ਸੁਵਿਧਾ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ (ਟਰਾਂਸਪੋਰਟ) ਦੀ ਵਿਵਸਥਾ ਉਪਲੱਬਧ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਨੇ ਕਿਹਾ ਕਿ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਇਲਾਕੇ ਦਾ ਪੁਰਾਣਾ ਅਤੇ ਭਰੋਸੇਯੋਗ ਸਿੱਖਿਆ ਸੰਸਥਾਨ ਹੈ, ਜਿੱਥੇ ਤਜਰਬੇਕਾਰ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਨੁਭਵੀ ਅਤੇ ਸਮਰਪਿਤ ਅਧਿਆਪਕ ਬੱਚਿਆਂ ਦੀ ਯੋਗ ਅਗਵਾਈ ਕਰਦੇ ਹਨ ਤਾਂ ਜੋ ਹਰ ਵਿਦਿਆਰਥੀ ਦੀ ਲੁਕੀ ਹੋਈ ਕਾਬਲੀਅਤ ਵਿਚ ਨਿਖਾਰ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਹਰ ਸਾਲ ਮੈਰਿਟ ਸੂਚੀ ਵਿਚ ਆਪਣੀ ਥਾਂ ਬਣਾਉਂਦੇ ਹੋਏ ਵੱਖ-ਵੱਖ ਖੇਤਰਾਂ ਵਿਚ ਸਫ਼ਲਤਾ ਹਾਸਲ ਕਰ ਰਹੇ ਹਨ।