ਸ਼ਰਾਬ ਦੀ ਚਾਲੂ ਭੱਠੀ, 60 ਲੀਟਰ ਲਾਹਣ ਤੇ 4 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ
ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ
Publish Date: Wed, 07 Jan 2026 04:54 PM (IST)
Updated Date: Thu, 08 Jan 2026 04:03 AM (IST)

ਕੈਪਸ਼ਨ : ਪੁਲਿਸ ਵੱਲੋਂ ਲਾਹਣ ਅਤੇ ਨਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ ਕੀਤਾ ਮੁਲਜ਼ਮ। ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋ ਸ਼ਰਾਬ ਦੀ ਚਾਲੂ ਭੱਠੀ, 60 ਲੀਟਰ ਲਾਹਣ ਤੇ 4 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਪੁਲਿਸ ਦੇ ਹੌਲਦਾਰ ਜਗਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ’ਚ ਗਸ਼ਤ ਕਰ ਰਹੇ ਸੀ, ਜਦ ਉਨ੍ਹਾਂ ਦੀ ਪੁਲਿਸ ਪਾਰਟੀ ਪਿੰਡ ਸ਼ੋਸ਼ਣ ਤੋ ਬਘੇਲੇਵਾਲਾ ਲਿੰਕ ਰੋਡ ਤੇ ਮਾਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਨਜੀਤ ਸਿੰਘ ਵਾਸੀ ਪਿੰਡ ਬਘੇਲੇਵਾਲਾ, ਜੋਕਿ ਨਾਜਾਇਜ਼ ਸ਼ਰਾਬ ਕਸ਼ੀਦ ਕਰ ਕੇ ਵੇਚਣ ਦਾ ਆਦਿ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਮਨਜੀਤ ਸਿੰਘ ਉਕਤ ਦੇ ਘਰ ਵਿਚ ਭਾਰੀ ਮਾਤਰਾਂ ’ਚ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਵੱਲੋਂ ਇਤਲਾਹ ਭਰੋਸੇਯੋਗ ਹੋਣ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ’ਚ ਮਾਮਲਾ ਦਰਜ ਕਰ ਕੇ ਮੁਲਜ਼ਮ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋ 60 ਲੀਟਰ ਲਾਹਣ, 4 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਬਣਾਉਣ ਵਾਲੀ ਚਾਲੂ ਭੱਠੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਸ਼ੀ ਮਨਜੀਤ ਸਿੰਘ ਉਕਤ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਪੁਲਿਸ ਰਿਮਾਂਡ ਹਾਸਲ ਕਰ ਕੇ ਇਸ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।