- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਪ੍ਰਮੁੱਖ ਸਿੱਖਿਆ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਫਾਰਮੇਸੀ ਅਤੇ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਐਂਡ ਰਿਸਰਚ ਵਿਖੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕਰਵਾਏ ਜਾ ਰਹੇ ਪੰਜਾਬ ਦਾ ਕਰੋੜਪਤੀ ਕੁਇਜ਼ ਮੁਕਾਬਲੇ ਸਬੰਧੀ ਜਾਗਰੂਕਤਾ ਮੁਹਿੰਮ ਕਰਵਾਈ ਗਈ। ਇਸ ਮੁਕਾਬਲੇ ਤਹਿਤ ਜੇਤੂ ਨੂੰ ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ, ਜਦਕਿ ਚਾਰ ਰਨਰ-ਅੱਪ ਨੂੰ 10-10 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 10 ਹਜ਼ਾਰ ਨੌਜਵਾਨਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕਰਨ ਦੀ ਯੋਜਨਾ ਹੈ। ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਦੱਸਿਆ ਕਿ ਕੈਂਪਸ-1 ਆਈਐੱਸਐੱਫ਼ਸੀਪੀ ਅਤੇ ਕੈਂਪਸ-2 ਆਈਐੱਸਐੱਫ਼ਸੀਪੀਆਰ ਦੇ ਵਿਦਿਆਰਥੀਆਂ ਨੂੰ ਇਸ ਕੁਇਜ਼ ਮੁਕਾਬਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਆਈਐੱਸਐੱਫ਼ਸੀਪੀਆਰ ਦੇ ਕੋਆਰਡੀਨੇਟਰ ਡਾ. ਅਮਨਦੀਪ ਸਿੰਘ, ਕੋਆਰਡੀਨੇਟਰ ਅਮਨ, ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਾਂਝੇ ਤੌਰ ’ਤੇ ਜਾਗਰੂਕਤਾ ਬੈਨਰ ਜਾਰੀ ਕੀਤਾ ਗਿਆ। ਇਸ ਸਬੰਧੀ ਡਾ. ਅਮਨਦੀਪ ਸਿੰਘ, ਸਾਨੀਆ ਗਰੋਵਰ, ਨਵਜੋਤ ਸਿੰਘ ਅਤੇ ਕਰਿਸ਼ਮਾ ਅਗਰਵਾਲ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਪੂਰੀ ਜਾਣਕਾਰੀ ਦਿੱਤੀ ਅਤੇ ਆਨਲਾਈਨ ਕੁਇਜ਼ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ। ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਗਿਆਨ ਪ੍ਰਾਪਤੀ ਅਤੇ ਸਿੱਖਿਆ ਪ੍ਰਤੀ ਰੁਚੀ ਨੂੰ ਵੀ ਵਧਾਉਣਗੇ।