- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ ਲਾਹਨਤ ਤੋਂ ਬਚਾਉਣ ਦੇ ਉਦੇਸ਼ ਨਾਲ ਪੀਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਹੇਠ ਸੱਭੇ ਸਾਂਝੀਵਾਲ ਸੰਸਥਾ ਰਜਿ: ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਅਤੇ ਨਸ਼ਾ ਵਿਰੋਧੀ ਪੇਂਟਿੰਗਾਂ ਰਾਹੀਂ ਸਮਾਜ ਨੂੰ ਨਸ਼ਾ ਮੁਕਤ ਹੋਣ ਦਾ ਸੁਨੇਹਾ ਦਿੱਤਾ। ਸਟਾਫ਼ ਅਤੇ ਮਹਿਮਾਨਾਂ ਨੇ ਬੱਚਿਆਂ ਦੀ ਰਚਨਾਤਮਕ ਸੋਚ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਗਿਆਨ ਅਤੇ ਪ੍ਰੇਰਨਾ ਦੇਣ ਹਿੱਤ ਵਿਸ਼ਵ ਪ੍ਰਸਿੱਧ ਫਾਈਬਰ ਆਪਟਿਕਸ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ ਤਸਵੀਰ ਅਤੇ ਕਿਤਾਬਾਂ ਵੀ ਭੇਟ ਕੀਤੀਆਂ ਗਈਆਂ। ਸਮਾਗਮ ’ਚ ਸੱਭੇ ਸਾਂਝੀਵਾਲ ਸੰਸਥਾ ਦੀ ਪ੍ਰਧਾਨ ਬਬਲਜੀਤ ਕੌਰ ਬਬਲੀ ਮੋਗਾ ਅਤੇ ਮੁੱਖ ਸਲਾਹਕਾਰ ਡਾ. ਸੁਰਜੀਤ ਸਿੰਘ ਦੌਧਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੰਚ ਸੰਚਾਲਨ ਰਿਟਾਇਰਡ ਪ੍ਰਿੰਸੀਪਲ ਅਵਤਾਰ ਸਿੰਘ ਕਰੀਰ ਨੇ ਬਾਖ਼ੂਬੀ ਨਿਭਾਇਆ, ਜਦਕਿ ਬੁਲਾਰਿਆਂ ਵਜੋਂ ਪ੍ਰਗਟ ਸਿੰਘ, ਮੇਜਰ ਪ੍ਰਦੀਪ ਅਤੇ ਮਨਿੰਦਰ ਬੇਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿੱਖਿਆ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਵੱਲੋਂ ਪ੍ਰਿੰਸੀਪਲ ਡਾ. ਮਨਜੀਤ ਕੌਰ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਸਮਾਜਿਕ ਜਾਗਰੂਕਤਾ ਦੇ ਉਪਰਾਲਿਆਂ ਲਈ ਡਾ. ਨਰਿੰਦਰ ਸਿੰਘ ਕਪਾਨੀ ਦੀ ਤਸਵੀਰ ਤੇ ਕਿਤਾਬ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਿਆਂ ਪਤਵੰਤਿਆਂ ਨੂੰ ਬੂਟੇ ਵੀ ਵੰਡੇ ਗਏ। ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਮਾਗਮ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਯੁੱਧ ਨਸ਼ਿਆਂ ਵਿਰੁੱਧ ਮਨਜੀਤ ਬਾਵਾ ਅਤੇ ਸਮੂਹ ਲੈਕਚਰਾਰ ਸਾਹਿਬਾਨ ਹਾਜ਼ਰ ਸਨ। ਸਮੁੱਚੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਕੈਂਪਸ ਮੈਨੇਜਰ ਲਖਵੀਰ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ।