- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ

ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਮੇਰਾ ਭਾਰਤ ਮੋਗਾ ਵੱਲੋਂ ਐੱਸਐੱਫ਼ਸੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਮੋਗਾ ਵਿਖੇ ਵਿਕਸਿਤ ਭਾਰਤ ਯੁਵਾ ਸੰਵਾਦ ਆਪਣੀ ਵੋਟ ਨੂੰ ਜਾਣੋ ਵਿਸ਼ੇ ਤਹਿਤ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਉਨ੍ਹਾਂ ਦੀ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਪਹੁੰਚੇ ਹੋਏ ਮਹਿਮਾਨਾਂ ਦੇ ਨਿੱਘੇ ਸਵਾਗਤ ਅਤੇ ਜੋਤ ਜਗਾਉਣ ਦੀ ਰਸਮ ਨਾਲ ਹੋਈ। ਇਸ ਮੌਕੇ ਐੱਸਐੱਫ਼ਸੀ ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਐਡਵੋਕੇਟ ਅਭਿਸ਼ੇਕ ਜਿੰਦਲ ਮੇਰਾ ਭਾਰਤ ਮੋਗਾ ਦੇ ਜ਼ਿਲ੍ਹਾ ਯੁਵਾ ਭਲਾਈ ਅਧਿਕਾਰੀ ਗੁਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਖੇਡ ਜਗਤ ਦੀ ਪ੍ਰਸਿੱਧ ਸ਼ਖ਼ਸੀਅਤ ਅਤੇ ਰੋਇੰਗ ਖਿਡਾਰੀ ਕੁਲਵਿੰਦਰ ਸਿੰਘ, ਯੁਵਾ ਪ੍ਰੇਰਕ ਸ਼ਸ਼ੀ ਕੇ ਕੁਮਾਰ ਸਮੇਤ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੁਵਾ ਭਲਾਈ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਦੇਸ਼ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਣ ਅਤੇ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਯੁਵਾ ਪ੍ਰੇਰਕ ਸ਼ਸ਼ੀ ਕੇ ਕੁਮਾਰ ਵੱਲੋਂ ‘ਵਿਕਸਿਤ ਭਾਰਤ ਯੁਵਾ ਸੰਵਾਦ ਆਪਣੀ ਵੋਟ ਨੂੰ ਜਾਣੋ’ ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸੰਸਥਾ ਦੀ ਪ੍ਰਿੰਸੀਪਲ ਡਾ. ਨੀਹਾ ਮਹਾਜਨ ਵੱਲੋਂ ਧੰਨਵਾਦ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਸਮੂਹ ਮਹਿਮਾਨਾਂ, ਮੇਰਾ ਭਾਰਤ ਮੋਗਾ ਦੀ ਟੀਮ, ਸੰਸਥਾ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ।