ਆਈਐੱਸਐੱਫ਼ ਕਾਲਜ ਆਫ਼ ਨਰਸਿੰਗ ਵੱਲੋਂ ਸ਼ਾਨਦਾਰ ਓਰੀਐਂਟੇਸ਼ਨ ਪ੍ਰੋਗਰਾਮ ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ
Publish Date: Tue, 17 Nov 2026 05:01 PM (IST)
Updated Date: Wed, 18 Nov 2026 04:01 AM (IST)
ਨਵੇਂ ਵਿਦਿਆਰਥੀਆਂ ਨੂੰ ਨਰਸਿੰਗ ਸਿੱਖਿਆ, ਅਨੁਸ਼ਾਸਨ, ਨਿਯਮਾਂ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ ; ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀ ਪ੍ਰਮੁੱਖ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਨਰਸਿੰਗ ਵੱਲੋਂ ਏਐੱਨਐੱਮ, ਜੀਐੱਨਐੱਮ ਅਤੇ ਬੀਐੱਸਸੀ ਨਰਸਿੰਗ ਦੇ ਨਵੇਂ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਸਥਾ ਦੀਆਂ ਸਿੱਖਿਆ ਪ੍ਰਣਾਲੀਆਂ, ਨਿਯਮਾਂ, ਅਨੁਸ਼ਾਸਨ, ਅਕਾਦਮਿਕ ਗਤੀਵਿਧੀਆਂ ਅਤੇ ਨਰਸਿੰਗ ਦੇ ਖ਼ੇਤਰ ਵਿਚ ਉਪਲਬਧ ਭਵਿੱਖੀ ਸੰਭਾਵਨਾਵਾਂ ਬਾਰੇ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦਾ ਸ਼ੁੱਭ ਆਰੰਭ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ ਡਾਇਰੈਕਟਰ, ਡਾ. ਜੀਡੀ ਗੁਪਤਾ ਡਾਇਰੈਕਟਰ ਆਈਐੱਸਐੱਫਸੀਪੀ, ਡਾ. ਆਰਕੇ ਨਾਰੰਗ ਪ੍ਰਿੰਸੀਪਲ, ਡੀਨ ਐਗਜ਼ਾਮੀਨੇਸ਼ਨ ਇੰਜੀ. ਜਸਪ੍ਰੀਤ ਇੰਦਰ ਸਿੰਘ, ਡਾ. ਸਿਧਾਰਥ ਮੇਹਨ, ਡਾ. ਭੀਮਾ ਕਿਰਨ, ਡੀਨ ਐਡਮਿਨਿਸਟ੍ਰੇਸ਼ਨ ਹੁਨਰਦੀਪ ਸਿੰਘ, ਨਰਸਿੰਗ ਕਾਲਜ ਦੀ ਪ੍ਰਿੰਸੀਪਲ ਡਾ. ਜੋਤੀ ਅਤੇ ਵਾਈਸ ਪ੍ਰਿੰਸੀਪਲ ਡਾ. ਅਮਨਦੀਪ ਵੱਲੋਂ ਸਾਂਝੇ ਤੌਰ ’ਤੇ ਜੋਤੀ ਪ੍ਰਜਵਲਿਤ ਕਰਕੇ ਕੀਤਾ ਗਿਆ। ਇਸ ਮੌਕੇ ਡਾ. ਜੀਡੀ ਗੁਪਤਾ, ਡਾ. ਆਰਕੇ ਨਾਰੰਗ ਤੇ ਡਾ. ਜੋਤੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਪੌਦੇ ਭੇਟ ਕਰਕੇ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਵਿਦਿਆਰਥੀਆਂ, ਮਾਪਿਆਂ ਅਤੇ ਹਾਜ਼ਰ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਈਐੱਸਐੱਫ਼ ਐਜੂਕੇਸ਼ਨਲ ਸੋਸਾਇਟੀ ਵੱਲੋਂ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਲਗਾਤਾਰ ਮਹੱਤਵਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਅਨੁਸ਼ਾਸਨ, ਸਮੇਂ ਦੀ ਪਾਬੰਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਬਹੁਤ ਮਹੱਤਵਪੂਰਨ ਹੁੰਦੀ ਹੈ। ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਸਹੀ ਦਿਸ਼ਾ ਵਿੱਚ ਨਿਰੰਤਰ ਮਿਹਨਤ ਕਰਨੀ ਲਾਜ਼ਮੀ ਹੈ। ਡੀਨ ਐਗਜ਼ਾਮੀਨੇਸ਼ਨ ਇੰਜੀ. ਜਸਪ੍ਰੀਤ ਇੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਾਲਜ ਦੇ ਈਆਰਪੀ ਸਿਸਟਮ ਬਾਰੇ ਜਾਣਕਾਰੀ ਦਿੱਤੀ। ਵਾਈਸ ਪ੍ਰਿੰਸੀਪਲ ਡਾ. ਅਮਨਦੀਪ ਨੇ ਨਰਸਿੰਗ ਕੋਰਸਾਂ ਦੇ ਸਿਲੇਬਸ, ਪੜ੍ਹਾਏ ਜਾਣ ਵਾਲੇ ਵਿਸ਼ਿਆਂ, ਅੰਦਰੂਨੀ ਪ੍ਰੀਖਿਆਵਾਂ ਅਤੇ ਅਕਾਦਮਿਕ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਿਤ ਪੜ੍ਹਾਈ ਅਤੇ ਪ੍ਰੈਕਟੀਕਲ ਟ੍ਰੇਨਿੰਗ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਮੰਚ ਸੰਚਾਲਨ ਅਤੇ ਸਮੁੱਚੀ ਵਿਵਸਥਾ ਸ੍ਰੀਮਤੀ ਸੀਮਾ ਬਰਾੜ ਅਤੇ ਸ੍ਰੀਮਤੀ ਅਮਨਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਅੰਤ ਵਿਚ ਵਾਈਸ ਪ੍ਰਿੰਸੀਪਲ ਡਾ. ਅਮਨਦੀਪ ਨੇ ਸਮੂਹ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।