ਅਣਪਛਾਤੇ ਵਾਹਨ ਨੇ ਮਾਰੀ ਟੱਕਰ,ਮੌਤ ਤੇ ਜ਼ਿੰਦਗੀ ਵਿਚਾਲੇ ਜੂਝ ਰਿਹਾ ਮੋਟਰਸਾਈਕਲ ਸਵਾਰ; ਸਮਾਜ ਸੇਵੀਆਂ ਨੇ ਮੌਕੇ 'ਤੇ ਪਹੁੰਚ ਕੇ ਬਚਾਈ ਜਾਨ
ਇਸ ਸਬੰਧੀ ਸਮਾਜ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੱਖ ਸਨਿਆਸੀ ਨੇ ਦੱਸਿਆ ਕਿ ਜਖਮੀ ਵਿਅਕਤੀ ਪਿੰਡ ਲੁਹਾਰਾ ਵਿਖੇ ਬਣੀ ਪੀਰਾਂ ਦੀ ਦਰਗਾਹ ਤੋਂ ਸੇਵਾ ਕਰ ਕੇ ਵਾਪਸ ਆ ਰਿਹਾ ਸੀ। ਜਖਮੀ ਦੀ ਪਹਿਚਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਦੌਧਰ ਦਾ ਰਹਿਣ ਵਾਲਾ ਹੈ।
Publish Date: Fri, 02 Jan 2026 09:58 AM (IST)
Updated Date: Fri, 02 Jan 2026 11:23 AM (IST)
ਵਕੀਲ ਮਹਿਰੋਂ, ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਲੁਹਾਰਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਮੋਟਰਸਾਈਕਲ ’ਤੇ ਜਾ ਰਹੇ ਇੱਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਸੜਕ ’ਤੇ ਡਿੱਗ ਪਿਆ ਅਤੇ ਉਸਨੂੰ ਸਿਰ ਸਮੇਤ ਸਰੀਰ ਦੇ ਹੋਰ ਅੰਗਾਂ ’ਤੇ ਗੰਭੀਰ ਸੱਟਾਂ ਲੱਗੀਆਂ।
ਇਸ ਸਬੰਧੀ ਸਮਾਜ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੱਖ ਸਨਿਆਸੀ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਪਿੰਡ ਲੁਹਾਰਾ ਵਿਖੇ ਬਣੀ ਪੀਰਾਂ ਦੀ ਦਰਗਾਹ ਤੋਂ ਸੇਵਾ ਕਰ ਕੇ ਵਾਪਸ ਆ ਰਿਹਾ ਸੀ। ਜ਼ਖ਼ਮੀ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਦੌਧਰ ਦਾ ਰਹਿਣ ਵਾਲਾ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵਾ ਸੋਸਾਇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਮਨੁੱਖਤਾ ਦੀ ਮਿਸਾਲ ਪੇਸ਼ ਕਰਦੇ ਹੋਏ ਜਖਮੀ ਮਨਦੀਪ ਸਿੰਘ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀ ਐਮਰਜੈਂਸੀ ਗੱਡੀ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ। ਪਰ ਸੱਟਾਂ ਬਹੁਤ ਗੰਭੀਰ ਹੋਣ ਕਾਰਨ ਡਾਕਟਰਾਂ ਦੀ ਸਲਾਹ ’ਤੇ ਉਸਨੂੰ ਬਠਿੰਡਾ ਸਥਿਤ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਦੂਜੇ ਪਾਸੇ ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫ਼ਰਾਰ ਵਾਹਨ ਦੀ ਤਲਾਸ਼ ਲਈ ਯਤਨ ਜਾਰੀ ਹਨ।
ਇਲਾਕੇ ਦੇ ਲੋਕਾਂ ਵੱਲੋਂ ਸਮਾਜ ਸੇਵਾ ਸੋਸਾਇਟੀ ਦੀ ਤੁਰੰਤ ਅਤੇ ਨਿਸ਼ਕਾਮ ਸੇਵਾ ਦੀ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਫੁਰਤੀਲੀ ਕਾਰਵਾਈ ਨਾਲ ਗੰਭੀਰ ਜਖਮੀ ਵਿਅਕਤੀ ਨੂੰ ਸਮੇਂ ਸਿਰ ਉੱਚ ਪੱਧਰੀ ਇਲਾਜ ਮਿਲ ਸਕਿਆ।