ਅਨੰਦ ਈਸ਼ਵਰ ਦਰਬਾਰ ਵੱਲੋਂ ਧਾਰਮਿਕ ਦੀਵਾਨਾਂ ਦੀ ਸ਼ੁਰੂਆਤ
ਧੰਨ-ਧੰਨ ਬਾਬਾ ਈਸ਼ਰ ਸਿੰਘ ਜੀ
Publish Date: Thu, 26 Mar 2026 04:05 PM (IST)
Updated Date: Fri, 27 Mar 2026 03:59 AM (IST)

ਬਾਬਾ ਈਸ਼ਰ ਸਿੰਘ ਦੇ ਜਨਮ ਦਿਵਸ ਸਬੰਧੀ ਕਰਵਾਇਆ ਸਮਾਗਮ ਮਨਦੀਪ ਸਿੰਘ ਝਾਂਜੀ ਪੰਜਾਬੀ ਜਾਗਰਣ, ਬੱਧਨੀ ਕਲਾਂ: ਧੰਨ-ਧੰਨ ਬਾਬਾ ਈਸ਼ਰ ਸਿੰਘ ਜੀ ਮਹਾਰਾਜ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਹਰ ਸਾਲ ਦੀ ਤਰਾਂ ਨਗਰ ਨਿਵਾਸੀਆਂ, ਨਗਰ ਪੰਚਾਇਤ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਠਾਠ ਵੱਲੋਂ ਸਜਾਏ ਜਾ ਰਹੇ ਧਾਰਮਿਕ ਦੀਵਾਨਾਂ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਇਕੱਤਰ ਹੋਈਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਆਪਣੇ ਪ੍ਰਵਚਨਾਂ ਦੌਰਾਨ ਬਾਬਾ ਈਸ਼ਰ ਸਿੰਘ ਜੀ ਦੀ ਜੀਵਨੀ ’ਤੇ ਚਾਨਣਾ ਪਾਉਦੇਂ ਹੋਏ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਵਾਲੇ ਬਣਨ, ਨਿਤਨੇਮ ਕਰਨ, ਰੁਝੇਵਿਆਂ ਭਰੀ ਜ਼ਿੰਦਗੀ ’ਚੋਂ ਸਮਾਂ ਕੱਢ ਕੇ ਗੁਰੂ ਘਰ ਜਾਣ, ਰੋਜ਼ਾਨਾ ਨਾਮ ਸਿਮਰਨ ਕਰਨ, ਨਸ਼ਿਆ ਤੋਂ ਬਚਣ, ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਬਾਬਾ ਈਸ਼ਰ ਸਿੰਘ ਜੀ ਦੇ ਦਰਸਾਏ ਗਏ ਮਾਰਗਾਂ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ। ਬਾਬਾ ਗੁਰਬਖ਼ਸ਼ ਸਿੰਘ ਨੇ ਧਰਤੀ ਪਈ ਹਰਿਆਵਲੀ ਜਿੱਥੇ ਮੇਰਾ ਸਤਿਗੁਰੂ ਬੈਠਾ ਏ ਅਤੇ ਅੱਜ ਗਾਉਦੀਆਂ ਸੰਗਤਾਂ ਪਈਆਂ ਯਸ਼ ਬਾਬਾ ਈਸ਼ਰ ਸਿੰਘ ਦਾ’ ਸ਼ਬਦ ਅਤੇ ਕੀਰਤਨ ਰਾਹੀਂ ਨਿਹਾਲ ਕਰਦਿਆਂ ਕਿਹਾ ਕਿ ਸੰਗਤਾਂ ਦੇ ਬਹੁਤ ਵੱਡੇ ਭਾਗ ਹਨ ਜੋ ਸੰਗਤ ਕਰਨ ਦਾ ਸਮਾਂ ਮਿਲਿਆ ਹੈ। ਇਸ ਸਮੇਂ ਬਾਬਾ ਜੀ ਦੇ ਭਰਾਤਾ ਭਾਈ ਸੁਰਜੀਤ ਸਿੰਘ ਤੋਂ ਇਲਾਵਾ ਹੋਰਨਾਂ ਠਾਠਾਂ ਸੰਪਰਦਾਵਾਂ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਗਵਾਈ। ਸਟੇਜ ਦੀ ਭੂਮਿਕਾ ਭਾਈ ਸੱਤਪਾਲ ਸਿੰਘ ਨੇ ਬਾਖੂਬੀ ਨਿਭਾਉਦਿਆਂ ਇਕੱਤਰ ਹੋਈਆਂ ਸੰਗਤਾਂ, ਵਿਸ਼ੇਸ਼ ਤੌਰ ’ਤੇ ਅਨੰਦ ਈਸ਼ਵਰ ਦਰਬਾਰ ਦੀਆਂ ਸਾਰੀਆਂ ਠਾਠਾਂ ਤੋਂ ਪਹੁੰਚੇ ਮੁਖੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ 25 ਮਾਰਚ ਤੋਂ ਸ਼ੁਰੂ ਕੀਤੇ ਗਏ। ਇਹ ਧਾਰਮਿਕ ਦੀਵਾਨ 29 ਮਾਰਚ ਤੱਕ ਸਜਾਏ ਜਾਣਗੇ, ਇਸ ਸਬੰਧੀ ਪ੍ਰਕਾਸ਼ ਕੀਤੇ ਗਏ ਅਖੰਡ ਪਾਠਾਂ ਦੇ ਭੋਗ 29 ਮਾਰਚ ਨੂੰ ਦਿਨ ਸਮੇਂ ਬਾਹਰਲੀ ਠਾਠ ’ਚ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ, ਭਾਈ ਜਰਨੈਲ ਸਿੰਘ, ਹਰਜੀਤ ਸਿੰਘ ਅੰਮ੍ਰਿਤਸਰ, ਦਰਸ਼ਨ ਸਿੰਘ ਮੋਗਾ, ਸਤਿੰਦਰਪਾਲ ਸਿੰਘ ਮੋਗਾ, ਮਨਜਿੰਦਰ ਸਿੰਘ ਰਾਜਗੜ੍ਹ, ਕੁਲਦੀਪ ਸਿੰਘ ਟਿੱਕਾ, ਜਰਨੈਲ ਸਿੰਘ ਜੱਜ ਫ਼ਿਰੋਜ਼ਪੁਰ, ਮੁਖਤਿਆਰ ਸਿੰਘ ਵਿਰਦੀ ਲੁਧਿਆਣਾ, ਚਰਨ ਸਿੰਘ, ਗੁਰਦੀਪ ਸਿੰਘ ਗੋਨੀ, ਹਰਬੰਸ ਸਿੰਘ, ਗੁਰਜੀਤ ਸਿੰਘ ਕਾਲਾ, ਲਖਵੀਰ ਸਿੰਘ ਰੱਤੀ ਰੋੜੀ, ਸਵਾਲੱਖ ਸਿੰਘ, ਗੁਰਪ੍ਰੀਤ ਸਿੰਘ, ਇਕੱਤਰ ਸਿੰਘ ਫ਼ੌਜੀ, ਸੁਰਜੀਤ ਸਿੰਘ ਰੋਡੇ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।