ਬਾਕਸ)--- ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ
ਯੂਥ ਅਗੇਸਟ ਡਰੱਗ ਮੁਹਿੰਮ
Publish Date: Wed, 07 Jan 2026 03:31 PM (IST)
Updated Date: Thu, 08 Jan 2026 04:00 AM (IST)
ਅੰਕੁਸ਼ ਸੂਦ ਦਾ ਸਨਮਾਨ ਕਰਦੇ ਹੋਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਗੂ। ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਯੂਥ ਅਗੇਸਟ ਡਰੱਗ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਦੇ ਬਦਲੇ ਡਿਪਟੀ ਮੈਡੀਕਲ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਅੰਕੁਸ਼ ਸੂਦ ਨੂੰ ਪੰਜਾਬ ਰਾਜ ਕਾਨੂਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੁਡੀਸ਼ਲ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਦੌਰਾਨ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਵੀ ਹਾਜ਼ਰ ਰਹੇ। ਉਨ੍ਹਾਂ ਅੰਕੁਸ਼ ਸੂਦ ਵੱਲੋਂ ਮੁਹਿੰਮ ਦੌਰਾਨ ਕੀਤੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਰਮਚਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਅੰਤ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾ ਰਾਜੇਸ਼ ਮਿੱਤਲ ਮੋਗਾ ਵੱਲੋਂ ਪੰਜਾਬ ਰਾਜ ਕਾਨੂਨੀ ਸੇਵਾਵਾਂ ਅਥੌਰਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਭਵਿੱਖ ਵਿਚ ਵੀ ਅਜਿਹੀਆਂ ਸਾਂਝੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।