- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਸਮੇਸ਼ ਹਾਈ ਸਕੂਲ ਮੋਗਾ ਵਿਖੇ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ, ਰਾਧਾ ਅਤੇ ਗੋਪੀਆਂ ਦੇ ਰੂਪ ਵਿੱਚ ਸਜ ਕੇ ਸੁੰਦਰ ਝਲਕ ਪੇਸ਼ ਕੀਤੀ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਅਤੇ ਕ੍ਰਿਸ਼ਨ ਲੀਲਾ ਰਾਹੀਂ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚਾਈ, ਨੇਕੀ, ਪਿਆਰ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਡਾਇਰੈਕਟਰ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ।