ਸਮੂਹਿਕ ਕੰਨਿਆ ਦਾਨ ਸਮਾਰੋਹ ਸਬੰਧੀ ਕੀਤੀ ਵਿਚਾਰ ਚਰਚਾ
ਸਮਾਜ ਸੇਵਾ ਦੇ ਖੇਤਰ ਵਿਚ ਅਨਮੋਲ
Publish Date: Thu, 19 Mar 2026 04:12 PM (IST)
Updated Date: Fri, 20 Mar 2026 04:02 AM (IST)

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ: ਸਮਾਜ ਸੇਵਾ ਦੇ ਖੇਤਰ ਵਿਚ ਅਨਮੋਲ ਵੈੱਲਫੇਅਰ ਕਲੱਬ ਵੱਲੋਂ 5 ਅਪ੍ਰੈਲ ਨੂੰ ਧਵਨ ਪੈਲੇਸ ਮੋਗਾ ਵਿਖੇ ਆਯੋਜਿਤ ਸਮੂਹਿਕ ਕੰਨਿਆਦਾਨ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਜਿਸਦਾ ਉਦੇਸ਼ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਦੀ ਸਹੂਲਤ ਦੇਣਾ ਹੈ। ਇਸ ਸਬੰਧ ਵਿਚ ਕਲੱਬ ਦੇ ਅਹੁਦੇਦਾਰਾਂ ਨੂੰ ਪਹਿਲਾਂ ਹੀ ਡਿਊਟੀਆਂ ਸੌਂਪੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਭਾਰਤ ਮਾਤਾ ਮੰਦਰ ਦੇ ਉੱਪਰਲੇ ਹਾਲ ਵਿਚ ਹੋਈ ਕਲੱਬ ਦੀ ਮੀਟਿੰਗ ਦੌਰਾਨ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ। ਇਸ ਮੀਟਿੰਗ ਵਿਚ ਪ੍ਰਧਾਨ ਰਾਜੇਸ਼ ਅਰੋੜਾ, ਸਕੱਤਰ ਵਿਵੇਕ ਮਜੀਠੀਆ, ਖਜ਼ਾਨਚੀ ਐਡਵੋਕੇਟ ਪ੍ਰਵੀਨ ਸਚਦੇਵਾ, ਪ੍ਰਹਿਲਾਦ ਕਾਲੜਾ, ਹਰਪ੍ਰੀਤ ਸਿੰਘ, ਗੌਰਵ ਜਿੰਦਲ, ਸੰਨੀ ਕਪੂਰ, ਰਮੀਕਾਂਤ ਜੈਨ, ਗੌਰਵ ਚਾਵਲਾ, ਰਾਜੇਸ਼ ਧੀਮਾਨ ਕਾਕੂ, ਜਗਚਨਨ ਸਿੰਘ ਜੱਗੀ , ਦੀਪਕ ਸ਼ਰਮਾ, ਗਗਨਦੀਪ ਮਿੱਤਲ, ਸੁਸ਼ਾਂਤ ਮਜੀਠੀਆ, ਮਾਨਵ ਕਾਲੜਾ, ਰਾਹੁਲ ਗਰੋਵਰ, ਅਮਨ ਮਹਿੰਦੀ, ਸਚਿਨ ਮੋਂਗਾ, ਚਮਨ ਲਾਲ ਮਿੱਤਲ, ਸਾਹਿਲ ਅਰੋੜਾ ਅਤੇ ਹੋਰ ਮੈਂਬਰ ਮੌਜੂਦ ਸਨ। ਇਸ ਮੌਕੇ ਬੋਲਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਕਿਹਾ ਕਿ ਕਲੱਬ ਵੱਲੋਂ ਆਯੋਜਿਤ ਸਮੂਹਿਕ ਕੰਨਿਆਦਾਨ ਸਮਾਰੋਹ ਦੌਰਾਨ ਲੋੜਵੰਦ ਨਵ-ਵਿਆਹੇ ਜੋੜਿਆਂ ਨੂੰ ਘਰੇਲੂ ਜ਼ਰੂਰੀ ਚੀਜ਼ਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਸ਼ਹਿਰ ਦੇ ਵਸਨੀਕਾਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਅਤੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਡਿਊਟੀਆਂ ਸਬੰਧਤ ਅਹੁਦੇਦਾਰਾਂ ਨੂੰ ਸੌਂਪੀਆਂ ਗਈਆਂ ਹਨ। ਮੀਟਿੰਗ ਵਿਚ ਸ਼ਾਮਲ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ।