
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ,

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ, ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਵਰਕਿੰਗ ਕਮੇਟੀ ਮੈਂਬਰਾਂ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ। ਮੀਟਿੰਗ ਦੌਰਾਨ ਜਨਵਰੀ 2016 ਤੋਂ ਬਾਅਦ ਰਿਟਾਇਰ ਹੋਏ ਮੁਲਾਜ਼ਮਾਂ ਦਾ ਬਕਾਇਆ ਜੋ 1 ਜਨਵਰੀ 2016 ਤੋਂ 30 ਜੂਨ 2021 ਤੱਕ ਪੈਨਸ਼ਨਰਜ਼ ਨੂੰ ਅਪ੍ਰੈਲ ਦੀ ਪੈਨਸ਼ਨ ਨਾਲ ਮਿਲਣਾ ਸੀ, ਬਣਾਇਆ ਹੀ ਨਹੀਂ ਗਿਆ। ਜਿਸ ਨੂੰ ਤਕਰੀਬਨ ਚਾਰ ਮਹੀਨਿਆਂ` ਤੋਂ ਵੱਧ ਸਮਾਂ ਹੋ ਚੁੱਕਾ ਹੈ। ਤਹਿਸੀਲ ਮੋਗਾ ਦੇ ਪੈਨਸ਼ਨਰ ਪਟਵਾਰੀਆ, ਕਾਨੂੰਨਗੋ ਦੇ ਬਕਾਇਆ ਨਾ ਬਣਾਉਣ ਦੀ ਸਾਰੀ ਜੁਮੇਂਵਾਰੀ ਮਨਿੰਦਰ ਸਿੰਘ ਤਹਿਸੀਲਦਾਰ ਮੋਗਾ ਦੀ ਹੈ। ਇਸੇ ਤਰ੍ਹਾਂ ਤਹਿਸੀਲਦਾਰ ਧਰਮਕੋਟ, ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਨੂੰ ਵੀ ਆਪਣੇ ਪੈਨਸ਼ਨਰ ਦੇ ਬਕਾਇਆ ਬਿੱਲ ਤਿਆਰ ਕਰਕੇ ਤੁਰੰਤ ਖਜ਼ਾਨਾ ਦਫ਼ਤਰ ਭੇਜਣੇ ਚਾਹੀਦੇ ਹਨ। ਜੋ ਅਜੇ ਤੱਕ ਭੇਜੇ ਨਹੀਂ ਗਏ। ਅਸੀਂ ਚਾਰ ਮਹੀਨਿਆਂ ਤੋਂ ਬਕਾਇਆ ਦੀ ਉਡੀਕ ਕਰਦੇ ਆ ਰਹੇ ਹਾਂ। ਐਸੋਸੀਏਸ਼ਨ ਵੱਲੋ ਜ਼ਿਲ੍ਹੇ ਦੇ ਤਹਿਸੀਲਦਾਰਾਂ ਤੇ ਉੱਚ ਅਧਿਕਾਰੀਆ ਨੂੰ ਤਾੜਨਾ ਕੀਤੀ ਜਾਂਦੀ ਹੈ ਕਿ ਜੇਕਰ ਅਗਸਤ ਦੀ ਪੈਨਸ਼ਨ ਨਾਲ ਬਕਾਇਆ ਨਾ ਮਿਲਿਆ ਤਾਂ ਸੰਘਰਸ਼ ਕੀਤਾ ਜਾਵੇਗਾ। ਅਧਿਕਾਰੀਆਂ ਦੇ ਪਰਦੇ ਫਾਸ਼ ਕੀਤੇ ਜਾਣਗੇ। ਜ਼ਿਲ੍ਹਾ ਹੈੱਡਕੁਆਰਟਰ ’ਤੇ ਧਰਨੇ ਦਾ ਐਲਾਨ 5 ਸਤੰਬਰ ਦੀ ਹੋਣ ਵਾਲੀ ਮੀਟਿੰਗ ਦੌਰਾਨ ਕੀਤਾ ਜਾਵੇਗਾ। ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰ ਮੋਗਾ ਦੀ ਹੋਵੇਗੀ। ਧਰਨੇ ਦੀ ਕਾਲ ਗੁਰਮੇਲ ਸਿੰਘ ਗੌਂਦਾਰਾ ਜਨਰਲ ਸਕੱਤਰ, ਗੁਰਮੇਲ ਸਿੰਘ ਖਜ਼ਾਨਚੀ, ਗੁਰਦੋਰ ਸਿੰਘ ਤੇ ਰਤਨ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ, ਜਗਰਾਜ ਸਿੰਘ, ਮੱਘਰ ਸਿੰਘ ਚਹਿਲ, ਕਮਲੇਸ਼ ਕੁਮਾਰ, ਜਸਵੰਤ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਗਿੱਲ ਕਾਨੂੰਨੀ ਸਕੱਤਰ, ਚੰਦ ਸਿੰਘ ਦਫ਼ਤਰ ਸਕੱਤਰ, ਗੁਰਨਾਮ ਸਿੰਘ ਕਾਨੂੰਨਗੋ, ਬਲਵਿੰਦਰ ਸਿੰਘ ਖੋਸਾ, ਗੁਰਮੇਲ ਸਿੰਘ ਪਟਵਾਰੀ ਨੇ ਸਾਂਝੇ ਤੌਰ ’ਤੇ ਦਿੱਤੀ ਹੈ।